ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਸੁਲਤਾਨਪੁਰ ਲੋਧੀ ਤੋਂ ਹੋਵੇਗੀ ਸ਼ੁਰੂ (ਵੀਡੀਓ)
Monday, Jan 07, 2019 - 11:43 AM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਐੱਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਰੂਪ ਰੇਖਾ ਦੱਸੀ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਸ਼ੁਰੂ ਹੋ ਰਹੀ ਹੈ, ਜੋ ਗੁਰੂ ਜੀ ਦੇ ਜੀਵਨ ਬਾਰੇ ਦਰਸਾਏਗੀ। ਇਹ ਯਾਤਰਾ ਤਿੰਨ ਮਹੀਨੇ ਤੱਕ ਕੀਤੀ ਜਾਵੇਗੀ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਯਾਤਰਾ 'ਚ ਸ਼ਾਮਲ ਹੋਣ। ਉਨ੍ਹਾਂ ਦੱਸਿਆ ਕਿ ਇਸ ਮੌਕੇ '84 ਦੇ ਗਵਾਹਾਂ ਤੇ ਵਕੀਲਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ ਤੇ ਕਰਤਾਰਪੁਰ ਸਾਹਿਬ ਦੇ ਲਾਂਘਾ ਜਲਦੀ ਖੋਲ੍ਹਣ ਸਬੰਧੀ ਸਰਕਾਰ ਤੋਂ ਮੰਗ ਕੀਤੀ ਜਾਵੇਗੀ।