ਅੰਮ੍ਰਿਤਸਰ ’ਚ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਆਟੋ ਚਾਲਕ ਦਾ ਕਤਲ

Wednesday, Feb 03, 2021 - 09:59 AM (IST)

ਅੰਮ੍ਰਿਤਸਰ ’ਚ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਆਟੋ ਚਾਲਕ ਦਾ ਕਤਲ

ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ ’ਚ ਬੀਤੇ ਦਿਨ ਤੇਜ਼ਧਾਰ ਹਥਿਆਰ ਨਾਲ ਆਟੋ ਚਾਲਕ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਕਰਨ ਦੇ ਮਾਮਲੇ ਦੇ ਸਬੰਧ ’ਚ ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਆਟੋ ਚਲਾਉਣ ਦਾ ਕੰਮ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਫਰਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਮਿਲੀ ਜਾਣਕਾਰੀ ਅਨੁਸਾਰ ਲਾਲ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸਦਾ ਭਰਾ ਕੁਲਦੀਪ ਸਿੰਘ ਆਟੋ ਚਲਾਉਂਦਾ ਹੈ। ਬੀਤੇ ਦਿਨ ਉਹ ਆਪਣਾ ਆਟੋ ਲੈ ਕੇ ਪਿੰਡ ਤੋਂ ਅੰਮ੍ਰਿਤਸਰ ਗਿਆ ਸੀ, ਜਿੱਥੋਂ ਉਸ ਨੂੰ 108 ਐਬੂਲੈਂਸ ਦੇ ਡਰਾਈਵਰ ਨੇ ਫੋਨ ’ਤੇ ਸੂਚਨਾ ਦਿੱਤੀ ਕਿ ਉਸਦੇ ਭਰਾ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰ ਦਿੱਤਾ ਹੈ ਅਤੇ ਉਹ ਉਸਨੂੰ ਸਿਵਲ ਹਸਪਤਾਲ ਇਲਾਜ ਲਈ ਭਰਤੀ ਕਰਵਾਉਣ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - ਸ਼ਹੀਦ ਭਗਤ ਸਿੰਘ ਦੇ ਪੁਸ਼ਤੈਨੀ ਘਰ ਨੂੰ ਖ਼ਰੀਦੇਗੀ ਪਾਕਿ ਦੀ ਸੰਸਥਾ, ਬਣਾਏਗੀ ਸ਼ਹੀਦ ਦੀ ਯਾਦਗਾਰ

ਉਸ ਨੇ ਦੱਸਿਆ ਕਿ ਜਦੋਂ ਉਹ ਪਿੰਡ ਦੇ ਸਰਪੰਚ ਅਤੇ ਲੰਬੜਦਾਰ ਨੂੰ ਲੈ ਕੇ ਹਸਪਤਾਲ ਪਹੁੰਚਿਆ ਤਾਂ ਉਸਦੇ ਭਰਾ ਨੇ ਦਮ ਤੋੜ ਦਿੱਤਾ। ਕਤਲ ਦੀ ਇਸ ਵਾਰਦਾਤ ਦਾ ਪਤਾ ਚੱਲਦੇ ਸਾਰ ਹੀ ਥਾਣਾ ਬੀ-ਡਵੀਜ਼ਨ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਨੇ ਮੇਰੇ ਭਰਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖ਼ਲ ਕਰਾਉਣ ਮੌਕੇ ਚੱਲੀਆਂ ਗੋਲੀਆਂ

ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼


author

rajwinder kaur

Content Editor

Related News