ਅੰਮ੍ਰਿਤਸਰ ਦੇ ਖਾਲਸਾ ਨਗਰ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

Friday, Sep 02, 2022 - 03:28 PM (IST)

ਅੰਮ੍ਰਿਤਸਰ ਦੇ ਖਾਲਸਾ ਨਗਰ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਅੰਮ੍ਰਿਤਸਰ - ਅੰਮ੍ਰਿਤਸਰ ਦੇ ਖਾਲਸਾ ਨਗਰ ਵਿੱਚ ਦਿਨ ਦਿਹਾੜੇ 6 ਨੌਜਵਾਨਾਂ ਵੱਲੋਂ ਸ਼ਿਵ ਕੁਮਾਰ ਨਾਮ ਦੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਵਾਰਦਾਤ ਨਾਲ ਇਲਾਕੇ ਦੇ ਲੋਕਾਂ ’ਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸਵੇਰੇ ਦੁਕਾਨ ’ਤੇ ਸਾਮਾਨ ਲੈਣ ਲਈ ਗਿਆ ਸੀ, ਜਿਸ ਦੌਰਾਨ ਉਸ ਦਾ ਕਤਲ ਕਰ ਦਿੱਤਾ ਗਿਆ। 

ਪੜ੍ਹੋ ਇਹ ਵੀ ਖ਼ਬਰ: ਮਾਣ ਵਾਲੀ ਗੱਲ, ਰੂਹਬਾਨੀ ਕੌਰ ਨੂੰ ਯੂਨੀਵਰਸਿਟੀ ਆਫ਼ ਟੋਰਾਂਟੋ ਤੋਂ ਮਿਲੀ 1 ਕਰੋੜ ਤੋਂ ਵੱਧ ਦੀ ਸਕਾਲਿਰਸ਼ਿਪ

ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਕੁਝ ਵਿਅਕਤੀਆਂ ਨਾਲ ਪਿਛਲੇ 6 ਸਾਲਾਂ ਤੋਂ ਲੜਾਈ ਝਗੜਾ ਚਲ ਰਿਹਾ ਸੀ। ਉਸੇ ਦੀ ਰਜਿੰਸ਼ ਨੂੰ ਲੈ ਕੇ ਨੌਜਵਾਨਾਂ ਨੇ ਉਨ੍ਹਾਂ ਦੇ ਪੁੱਤਰ ਦਾ ਕਤਲ ਕਰ ਦਿੱਤਾ। ਪਰਿਵਾਰ ਨੇ ਦੱਸਿਆ ਕਿ ਦੂਜੀ ਧਿਰ ਦੇ ਨੌਜਵਾਨਾਂ ਨੇ ਉਸ ਦੀ ਕੁੜੀ ਨੂੰ ਵਰਗਲਾ ਕੇ ਉਸ ਨਾਲ ਵਿਆਹ ਕਰ ਲਿਆ ਸੀ ਪਰ ਵਿਆਹ ਤੋਂ ਬਾਅਦ ਵੀ ਉਨ੍ਹਾਂ ਦੀ ਕੁੜੀ ਉਨ੍ਹਾਂ ਦੇ ਘਰ ਨਹੀਂ ਗਈ। ਇਸ ਗੱਲ ਨੂੰ ਲੈ ਕੇ ਮੁਲਜ਼ਮਾਂ ਨੇ ਸਾਨੂੰ ਅਤੇ ਮ੍ਰਿਤਕ ਨੌਜਵਾਨ ਨੂੰ ਧਮਕੀਆਂ ਦੇਣੀਆਂ ਸ਼ੂਰ ਕਰ ਦਿੱਤੀਆਂ ਸਨ।

ਪੜ੍ਹੋ ਇਹ ਵੀ ਖ਼ਬਰ: ਮਰਹੂਮ ਸਿੱਧੂ ਮੂਸੇਵਾਲਾ ਦੇ ਪਿਓ ਨੂੰ ਈਮੇਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ, ਦੱਸਿਆ ਇਸ ਗੈਂਗ ਦਾ ਮੈਂਬਰ

ਪਰਿਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਮੁਲਜ਼ਮਾਂ ਦੇ ਖ਼ਿਲਾਫ਼ ਪੁਲਸ ਨੂੰ ਪਹਿਲਾਂ ਵੀ ਸ਼ਿਕਾਇਤ ਦਰਜ ਕਰਵਾਈ ਸੀ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੇ ਨੌਜਵਾਨ ਦਾ ਕਤਲ ਹੋਣ ਦੇ ਬਾਵਜੂਦ ਪੁਲਸ ਅਜੇ ਤੱਕ ਕੋਈ ਕਾਰਵਾਈ ਨਹੀਂ ਕਰ ਰਹੀ ਅਤੇ ਨਾ ਹੀ ਇਸ ਸਥਾਨ ’ਤੇ ਆਈ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦੇ ਹੋਏ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਹੈ, ਉਨ੍ਹਾਂ ਨੂੰ ਪੁਲਸ ਜਲਦ ਗ੍ਰਿਫ਼ਤਾਰ ਕਰੇ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ


author

rajwinder kaur

Content Editor

Related News