'ਸ਼ੇਰੇ ਪੰਜਾਬ' ਦੀ ਬਰਸੀ ਮਨਾ ਕੇ ਪਕਿ ਤੋਂ ਵਤਨ ਵਾਪਸ ਪਰਤਿਆ ਜਥਾ
Saturday, Jul 06, 2019 - 03:23 PM (IST)

ਅੰਮ੍ਰਿਤਸਰ : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਗਿਆ ਐੱਸ.ਜੀ.ਪੀ.ਸੀ. ਵਲੋਂ ਜਥਾ ਅੱਜ ਭਾਰਤ ਵਾਪਸ ਪੁੱਜ ਆਇਆ ਹੈ। ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਲਈ ਵਧੀਆ ਪ੍ਰਬੰਧ ਕੀਤਾ ਹੋਏ ਸਨ। ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਪਾਕਿਸਤਾਨ 'ਚ ਪੰਜਾ ਸਾਹਿਬ, ਡੇਰਾ ਸਾਹਿਬ, ਕਰਤਾਰਪੁਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਐੱਸ.ਜੀ.ਪੀ.ਸੀ. ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਕਰਤਾਰਪੁਰ ਕਾਰੀਡੋਰ ਦਾ ਕੰਮ ਪੂਰਾ ਜੰਗੀ ਪੱਧਰ 'ਤੇ ਚੱਲ ਰਿਹਾ ਤੇ ਪਾਕਿਸਤਾਨ ਸਰਕਾਰ ਦਾ ਦਾਅਵਾ ਹੈ। ਨਵੰਬਰ ਦੇ ਮਹੀਨੇ 9 ਤਰੀਕ ਨੂੰ ਓਨਾ ਵਲੋਂ ਲਾਂਘਾ ਖੋਲ ਦਿੱਤਾ ਜਾਵੇਗਾ।
ਸ਼ਰਧਾਲੂਆਂ ਨੇ ਖੁਸ਼ੀ ਪ੍ਰਗਟ ਕੀਤੀ ਤੇ ਕਿਹਾ ਕਿ ਉਹ ਆਪਣੇ ਆਪ ਨੂੰ ਧੰਨ ਸਮਝਦੇ ਹਨ, ਜੋ ਉਨ੍ਹਾਂ ਨੂੰ ਸਰਹੱਦ ਪਾਰ ਆਪਣੇ ਗੁਰੂਆਂ ਦੀ ਧਰਤੀ 'ਤੇ ਜਾਣ ਤੇ ਓਥੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਦਾ ਮੌਕਾ ਮਿਲਿਆ।