ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ, ਸੁਖਬੀਰ ਦਾ ਮੁੜ ਪ੍ਰਧਾਨ ਬਣਨਾ ਤੈਅ

12/14/2019 10:52:14 AM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਅੱਜ 99ਵਾਂ ਸਥਾਪਨਾ ਦਿਵਸ ਹੈ। ਇਸ ਸਬੰਧ 'ਚ ਵੀਰਵਾਰ ਨੂੰ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਸੀ, ਜਿਸ ਦਾ ਅੱਜ ਭੋਗ ਪਵੇਗਾ। ਇਸ ਉਪਰੰਤ ਅੱਜ ਪਾਰਟੀ ਦਾ ਡੈਲੀਗੇਟ ਇਜਲਾਸ ਹੋਵੇਗਾ। ਸੂਤਰਾਂ ਮੁਤਾਬਕ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਹੀ ਮੁੜ ਪਾਰਟੀ ਪ੍ਰਧਾਨ ਚੁਣੇ ਜਾਣ ਦੀ ਸੰਭਾਵਨਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ 14 ਦਸੰਬਰ, 1920 ਨੂੰ ਹੋਈ ਸੀ। ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੈੱਡਕੁਆਰਟਰਜ਼ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਡੈਲੀਗੇਟ ਇਜਲਾਸ 'ਚ ਪੰਜਾਬ ਤੇ ਹੋਰਨਾਂ ਸੂਬਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ 600 ਤੋਂ ਵੱਧ ਡੈਲੀਗੇਟਾਂ ਦੇ ਪੁੱਜਣ ਦੀ ਆਸ ਹੈ।

ਇਥੇ ਦੱਸ ਦੇਈਏ ਕਿ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਅਕਾਲੀ ਦਲ ਵਲੋਂ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਆਖੰਡ ਪਾਠ ਰੱਖਵਾਇਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ , ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਹਰ ਰੋਜ਼ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ । ਉਨ੍ਹਾਂ ਵਲੋਂ ਲਗਾਤਾਰ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੋੜੇ ਝਾੜਨ ਅਤੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੋਂਗੋਵਾਲ ਨੇ ਵੀ ਜੋੜਾ ਘਰ ਵਿਖੇ ਸੇਵਾ ਨਿਭਾਈ ਹੈ।


Baljeet Kaur

Content Editor

Related News