ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ, ਮਾਰਚ ਦਾ ਕੀਤਾ ਗਿਆ ਆਗਾਜ਼ (ਵੀਡੀਓ)
Thursday, Oct 01, 2020 - 10:58 AM (IST)
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਵੇਰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਸੁਖਬੀਰ ਬਾਦਲ ਦੀ ਅਗਵਾਈ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਰੋਸ ਮਾਰਚ ਦੀ ਸ਼ੁਰੂਆਤ ਕੀਤੀ ਗਈ। ਇਥੇ ਦੱਸ ਦਈਏ ਕਿ ਇਕ ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਹਿੱਤਾਂ 'ਚ ਤਿੰਨ ਤਖ਼ਤਾਂ ਤੋਂ ਚੰਡੀਗੜ੍ਹ ਲਈ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੀ ਸ਼ੁਰੂਆਤ ਉਨ੍ਹਾਂ ਵਲੋਂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸਾਊਦੀ 'ਚ ਦਰਦਨਾਕ ਮੌਤ, ਧਰਤੀ ਦੀ ਹਿੱਕ ਨੂੰ ਪਾੜ ਰਹੇ ਨੇ ਭੈਣਾਂ ਵੈਣ
ਇਸ ਮਾਰਚ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਸਾਨ ਮਾਰਚ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਹ ਮਾਰਚ ਪੰਜਾਬ ਰਾਜ ਭਵਨ ਵਿਖੇ ਪੁੱਜੇਗਾ ਤੇ ਗਵਰਨਰ ਨੂੰ ਸਿਮਤਰੀ ਪੱਤਰ ਸੌਂਪਿਆ ਜਾਵੇਗਾ। ਇਸ 'ਤ ਕੇਂਦਰ ਸਰਕਾਰ ਤੇ ਰਾਸ਼ਟਰਪਤੀ ਨੂੰ ਬੇਤੀ ਕੀਤੀ ਜਾ ਰਹੀ ਹੈ ਕਿ ਦੋਵਾਂ ਸਦਨਾਂ ਦੇ ਇਜਲਾਸ ਮੁੜ ਸੱਦੇ ਜਾਣ ਤਾਂ ਜੋ ਇਨ੍ਹਾਂ ਖੇਤੀ ਬਿੱਲਾਂ ਨੂੰ ਵਾਪਸ ਲਿਆ ਜਾਵੇ। ਕਿਉਂਕਿ ਇਹ ਕਿਸਾਨ ਵਿਰੋਧੀ ਕਾਲਾ ਕਾਨੂੰਨ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ: ਗਸ਼ਤ ਕਰ ਰਹੀ ਪੁਲਸ ਪਾਰਟੀ 'ਤੇ ਦਰਜਨ ਦੇ ਕਰੀਬ ਨੌਜਵਾਨਾਂ ਨੇ ਕੀਤਾ ਹਮਲਾ (ਤਸਵੀਰਾਂ)