SGPC ਅਤੇ ਸਤਿਕਾਰ ਕਮੇਟੀਆਂ ਵਿਚਾਲੇ ਹੋਈ ਝੜਪ 'ਤੇ ਬੋਲੇ ਸੁਖਬੀਰ , ਕਾਂਗਰਸ 'ਤੇ ਲਾਏ ਵੱਡੇ ਦੋਸ਼

Wednesday, Oct 28, 2020 - 10:14 AM (IST)

SGPC ਅਤੇ ਸਤਿਕਾਰ ਕਮੇਟੀਆਂ ਵਿਚਾਲੇ ਹੋਈ ਝੜਪ 'ਤੇ ਬੋਲੇ ਸੁਖਬੀਰ , ਕਾਂਗਰਸ 'ਤੇ ਲਾਏ ਵੱਡੇ ਦੋਸ਼

ਅੰਮ੍ਰਿਤਸਰ (ਮਮਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਮੈਂਬਰਾਂ ਅਤੇ ਅਧਿਕਾਰੀਆਂ 'ਤੇ 24 ਅਕਤੂਬਰ ਨੂੰ ਹੋਏ ਹਿੰਸਕ ਹਮਲੇ ਸਬੰਧੀ ਕਰਾਸ ਕੇਸ ਦਰਜ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਨੇ ਸਾਬਤ ਕੀਤਾ ਕਿ ਮੁਲਜ਼ਮਾਂ ਨੂੰ ਕਾਂਗਰਸ ਸਰਕਾਰ ਦੀ ਪੁਸ਼ਤ-ਪਨਾਹੀ ਹਾਸਲ ਹੈ।

ਇਹ ਵੀ ਪੜ੍ਹੋ : ਜਨਾਨੀ ਨਾਲ ਹੋਟਲ 'ਚੋਂ ਇਤਰਾਜ਼ਯੋਗ ਹਾਲਤ 'ਚ ਫ਼ੜੇ ਗਏ ਡੀ.ਐੱਸ.ਪੀ. ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸ਼ਰਾਰਤੀ ਅਨਸਰ, ਜਿਨ੍ਹਾਂ ਨੇ ਇਕ ਮਹੀਨੇ ਤੋਂ ਸ਼੍ਰੋਮਣੀ ਕਮੇਟੀ ਦਫਤਰ ਅੱਗੇ ਰੌਲਾ ਪਾਇਆ ਹੋਇਆ ਸੀ ਅਤੇ ਬੀਤੇ ਦਿਨੀਂ ਹਿੰਸਕ ਹਮਲਾ ਕੀਤਾ ਸੀ, ਨੂੰ ਕਾਂਗਰਸ ਸਰਕਾਰ ਨੇ ਸਪਾਂਸਰ ਕੀਤਾ ਸੀ। ਉਨ੍ਹਾਂ ਕਿਹਾ ਕਿ ਹੋਰ ਦੂਜਾ ਕੋਈ ਕਾਰਣ ਨਹੀਂ ਬਣਦਾ ਕਿ ਕਾਂਗਰਸ ਸਰਕਾਰ ਇਸ ਤੱਥ ਨੂੰ ਝੁਠਲਾਏ ਕਿ ਸਤਿਕਾਰ ਕਮੇਟੀਆਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਵੀ ਭੰਗ ਕੀਤੀ ਅਤੇ ਆਪਣੀਆਂ ਗਤੀਵਿਧੀਆਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਕਾਂਗਰਸ ਸਰਕਾਰ ਪੀੜਤਾਂ ਖ਼ਿਲਾਫ਼ ਹੀ ਕਰਾਸ ਕੇਸ ਦਰਜ ਕਰ ਕੇ ਸਤਿਕਾਰ ਕਮੇਟੀਆਂ ਦਾ ਬਚਾਅ ਕਰ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ : ਨਸ਼ੇੜੀ ਵਿਅਕਤੀ ਨੇ ਭਿਖਾਰਣ ਦਾ ਬੇਰਹਿਮੀ ਨਾਲ ਕੀਤਾ ਕਤਲ

ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੱਥ ਦੀ ਵੀ ਪ੍ਰਵਾਹ ਨਹੀਂ ਕੀਤੀ ਕਿ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਇਆ, ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਚ ਰਹਿਤ ਮਰਿਆਦਾ ਦੀ ਵੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਤਾਂ ਇਹ ਯਕੀਨੀ ਬਣਾਉਣਾ ਚਾਹੀਦਾ ਸੀ ਕਿ ਸਿੱਖ ਧਾਰਮਿਕ ਸੰਸਥਾ ਦਾ ਪ੍ਰਬੰਧ ਸੌਖਿਆਂ ਹੀ ਚੱਲੇ ਅਤੇ ਇਸਦੇ ਰਸਤੇ ਵਿਚ ਰੁਕਾਵਟ ਨਾ ਆਵੇ, ਜਿਵੇਂ ਕਿ ਵਿਘਨ ਪਾਉਣ ਵਾਲੀਆਂ ਤਾਕਤਾਂ ਨੇ ਕੀਤਾ, ਜਿਨ੍ਹਾਂ ਨੇ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਗੇਟ ਨੂੰ ਤਾਲਾ ਲਾ ਕੇ ਬੰਦ ਕਰ ਦਿੱਤਾ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਅਦਾਲਤ ਵਿਚ ਕੇਸ ਲੜੇਗੀ।


author

Baljeet Kaur

Content Editor

Related News