ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਕਾਰਜਕਾਰਨੀ ਕਮੇਟੀ ਨੇ ਸ਼ੁਰੂ ਕੀਤੀ ਧਾਰਮਿਕ ਸਜ਼ਾ

Wednesday, Oct 07, 2020 - 04:02 PM (IST)

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਕਾਰਜਕਾਰਨੀ ਕਮੇਟੀ ਨੇ ਸ਼ੁਰੂ ਕੀਤੀ ਧਾਰਮਿਕ ਸਜ਼ਾ

ਅੰਮ੍ਰਿਤਸਰ (ਅਨਜਾਣ): ਸਾਲ 2016 'ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ 'ਚ ਪੰਜ ਸਿੰਘ ਸਾਹਿਬਾਨ ਵਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਕਾਰਜਕਾਰਨੀ ਮੈਂਬਰਾਂ ਵਲੋਂ ਖਿਮਾਯਾਚਨਾ ਲਈ ਜਿੱਥੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਓਥੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ੍ਰੀ ਅਖੰਡਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਲਾਈ ਗਈ ਧਾਰਮਿਕ ਸਜ਼ਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਨੇ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਉਨ੍ਹਾਂ ਵਲੋਂ ਸਾਰਾਗੜ੍ਹੀ ਸਰਾਂ ਤੋਂ ਲੈ ਕੇ ਘੰਟਾ ਘਰ ਚੌਕ ਤੱਕ ਝਾੜੂ ਲਗਾਉਣ ਦੀ ਸੇਵਾ ਕੀਤੀ ਜਾ ਰਹੀ ਹੈ।ਇਹ ਸੇਵਾ ਲਗਾਤਾਰ ਤਿੰਨ ਦਿਨ ਜਾਰੀ ਰਹੇਗੀ।

ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਨੇ ਪੁਲਸ ਮੁਲਾਜ਼ਮ ਬੀਬੀ ਨੂੰ ਸ਼ਰੇਆਮ ਦਿੱਤੀ ਇਹ ਧਮਕੀ, ਹੱਕ 'ਚ ਲੱਗੇ ਨਾਅਰੇ
PunjabKesariਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਦ 2016 ਵਾਲੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਗਿਆ ਤਾਂ ਭਾਵੇਂ ਸਾਨੂੰ ਨਹੀਂ ਸੀ ਬੁਲਾਇਆ ਗਿਆ ਪਰ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਹੋਈ ਬੇਅਦਬੀ ਸਬੰਧੀ ਮੇਰੇ ਨਾਲ ਮੌਜੂਦਾ ਕਾਰਜਕਾਰਨੀ ਦੇ ਮੈਂਬਰ ਵੀ ਖਿਮਾਯਾਚਨਾ ਲਈ ਪਹੁੰਚੇ ਸਨ। ਅੱਜ ਪੰਜ ਸਿੰਘ ਸਾਹਿਬਾਨ ਵਲੋਂ ਲਗਾਈ ਸੇਵਾ ਕਰਨ ਲਈ ਹਾਜ਼ਰ ਹੋਏ ਹਾਂ। ਉਨ੍ਹਾਂ ਕਿਹਾ ਕਿ ਦੋਸ਼ੀ ਮੁਲਾਜ਼ਮਾ ਨੂੰ ਮੁਅੱਤਲ ਵੀ ਕੀਤਾ ਗਿਆ ਹੈ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਦਫ਼ਤਰੀ ਨਿਯਮਾਂ ਮੁਤਾਬਕ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਿਉਂਕਿ ਅਮਨ ਸ਼ਾਂਤੀ ਦਾ ਘਰ ਹੈ ਇਸ ਲਈ ਇਥੇ ਕਿਸੇ ਨੂੰ ਵੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਤੇ ਨਾ ਹੀ ਧਰਨੇ, ਰੋਸ ਮੁਜ਼ਾਹਰੇ ਕਰਕੇ ਮੰਦੀ ਸ਼ਬਦਾਵਲੀ ਵਰਤਣੀ ਚਾਹੀਦੀ ਹੈ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ ਵੀ ਕੀਤਾ।

ਇਹ ਵੀ ਪੜ੍ਹੋ : ਨਸ਼ੇ ਕਾਰਨ ਘਰ 'ਚ ਪਏ ਕੀਰਨੇ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਨੌਜਵਾਨ


author

Baljeet Kaur

Content Editor

Related News