ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਾਕਾਰੀਆਂ ਵਲੋਂ ਕੀਤੇ ਹਮਲੇ ਦੀ ਨਿਖੇਧੀ ਦਾ ਕੀਤਾ ਮਤਾ ਪਾਸ

10/27/2020 11:37:16 AM

ਅੰਮ੍ਰਿਤਸਰ (ਦੀਪਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਧਰਨੇ 'ਤੇ ਬੈਠੇ ਵਿਅਕਤੀਆਂ ਵਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਕੀਤੇ ਗਏ ਜਾਨਲੇਵਾ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜੋ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ 'ਚ ਆਈ। ਪੰਥ ਵਿਰੋਧੀ ਸ਼ਕਤੀਆਂ ਦੀ ਸ਼ਹਿ 'ਤੇ ਕੁਝ ਲੋਕ ਇਸ ਮਹਾਨ ਸਿੱਖ ਸੰਸਥਾ ਨੂੰ ਢਾਹ ਲਾਉਣ ਦੇ ਯਤਨ 'ਚ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਸ਼ੋਕ ਮਤਾ ਪੇਸ਼ ਕਰਦਿਆਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਂਜਲੀ ਵੀ ਭੇਟ ਕੀਤੀ ਗਈ।

ਇਹ ਵੀ ਪੜ੍ਹੋ : ਸੈਕਸ ਚੇਂਜ ਕਰਵਾਉਣ ਤੋਂ ਬਾਅਦ ਹੁਣ ਭਰਾ ਬਣੀਆਂ ਇਹ 2 'ਭੈਣਾਂ'

ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ, ਜੋ ਇਸ ਸਾਲ 15 ਨਵੰਬਰ ਨੂੰ ਆ ਰਿਹਾ ਹੈ, ਸਬੰਧੀ ਵਿਸ਼ੇਸ਼ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੌਮ ਨੇ ਲੰਮਾ ਸੰਘਰਸ਼ ਲੜਿਆ, ਜਿਸ ਨੂੰ ਸੰਗਤਾਂ ਤੱਕ ਲਿਜਾਣ ਲਈ ਵਿਸ਼ੇਸ਼ ਦਸਤਾਵੇਜ਼ ਤਿਆਰ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਇਸ ਦੀ ਦੇਣ ਨੂੰ ਲੈ ਕੇ ਇਕ ਸੰਖੇਪ ਕਿਤਾਬਚਾ ਤਿਆਰ ਕੀਤਾ ਜਾਵੇਗਾ। ਵਿਸ਼ੇਸ਼ ਸੋਵੀਨਰ ਵੀ ਪ੍ਰਕਾਸ਼ਤ ਹੋਵੇਗਾ। ਭਾਈ ਲੌਂਗੋਵਾਲ ਨੇ ਕਿਹਾ ਕਿ ਵਿਸ਼ੇਸ਼ ਸਮਾਗਮ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਨਾਲ ਸਬੰਧਤ ਚਿੱਤਰ ਪ੍ਰਦਰਸ਼ਨੀ ਵੀ ਲਾਈ ਜਾਵੇਗੀ। ਇਸ ਸਬੰਧੀ ਇਕ ਚਿੱਤਰਕਲਾ ਵਰਕਸ਼ਾਪ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸ਼ਤਾਬਦੀ ਸਬੰਧੀ ਇਤਿਹਾਸਕ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆ 'ਚ ਸਮਾਗਮ ਵੀ ਕੀਤੇ ਜਾਣਗੇ। ਇਸ ਤੋਂ ਇਲਾਵਾ ਅਗਲੇ ਸਾਲ ਆ ਰਹੇ ਸਾਕਾ ਨਨਕਾਣਾ ਸਾਹਿਬ ਦੇ ਸੌ ਸਾਲਾ ਨੂੰ ਵੀ ਵਿਸ਼ੇਸ਼ ਤੌਰ 'ਤੇ ਮਨਾਇਆ ਜਾਵੇਗਾ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅਤੇ ਟਰੱਸਟਾਂ ਆਦਿ ਸਬੰਧੀ ਵੱਖ-ਵੱਖ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ ਅਤੇ ਕੀਤੇ ਜਾਣ ਵਾਲੇ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ।

ਇਹ ਵੀ ਪੜ੍ਹੋ : ਪ੍ਰੇਮੀ ਨਾਲ ਇਤਰਾਜ਼ਯੋਗ ਹਾਲਤ 'ਚ ਫੜ੍ਹੀ ਗਈ ਜਠਾਣੀ ਨੇ ਦਰਾਣੀ ਨੂੰ ਦਿੱਤੀ ਰੂਹ ਕੰਬਾਊ ਮੌਤ

ਮੀਟਿੰਗ ਤੋਂ ਬਾਅਦ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਡੇ ਧਾਰਮਿਕ ਮਸਲੇ ਤੋਂ ਲਾਂਭੇ ਹੋਣ ਦੀ ਜੋ ਚਿਤਾਵਨੀ ਦਿਤੀ ਗਈ ਹੈ, ਉਸ ਨੂੰ ਕਾਫ਼ੀ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਲੌਂਗੋਵਾਲ ਨੇ ਸਪਸ਼ਟ ਕੀਤਾ ਕਿ ਜਦੋਂ-ਜਦੋਂ ਪੰਜਾਬ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੀਆਂ ਸਰਕਾਰਾਂ ਆਈਆਂ ਨੇ, ਪੰਜਾਬ ਵਿਚ ਹਮੇਸ਼ਾ ਉਨ੍ਹਾਂ ਦੇ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਦਾ ਵਾਤਾਵਰਨ ਕਾਇਮ ਹੋਇਆ ਹੈ। ਜੇਕਰ ਪੰਜਾਬ ਸਰਕਾਰ ਪੰਜਾਬ ਦੀ ਏਕਤਾ ਨੂੰ ਬਰਬਾਦ ਕਰਨ ਤੋਂ ਬਾਜ਼ ਨਾ ਆਈ ਤਾਂ ਪੰਥ ਪੰਜਾਬ ਦੇ ਦੁਸ਼ਮਣਾਂ ਨੂੰ ਮੂੰਹ ਤੋੜ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਿਨ੍ਹਾਂ ਵੱਡੇ-ਵੱਡੇ ਕਾਰਪੋਰੇਟ ਘਰਾਨਿਆਂ ਨੂੰ ਫਾਇਦਾ ਪੁਹੰਚਾਉਣਾ ਚਾਹੁੰਦੀ ਹੈ, ਉਸ ਨੂੰ ਇਹ ਸਮਝ ਲੈਣਾ ਚਾਹੀਦਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਵੱਡੇ-ਵੱਡੇ ਅਮੀਰ ਘਰਾਨਿਆਂ ਦੇ ਮਾਲਿਕ ਦੇਸ਼ ਨੂੰ ਲੁੱਟਣ ਅਤੇ ਮੁਨਾਫ਼ਾ ਕਮਾਉਣ ਲਈ ਲੁੱਟ ਰਹੇ ਹਨ। ਜੋ ਭਾਜਪਾ ਦੇ ਹਿੱਤ ਵਿਚ ਨਹੀਂ ਹੈ।

ਇਹ ਵੀ ਪੜ੍ਹੋ : ਮਾਂ ਦੀ ਮਮਤਾ ਹੋਈ ਸ਼ਰਮਸ਼ਾਰ:  ਇਕ ਦਿਨ ਦੀ ਬੇਟੀ ਨੂੰ ਚੌਥੀ ਮੰਜ਼ਿਲ ਤੋਂ ਹੇਠਾਂ ਸੁੱਟਿਆ, ਸਿਰ ਗਾਇਬ


Baljeet Kaur

Content Editor

Related News