ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਰੇਲ ਹਾਦਸਾ ਪੀੜਤ ਸਿੱਖਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ

07/12/2020 4:00:19 PM

ਅੰਮ੍ਰਿਤਸਰ (ਸੁਮਿਤ ਖੰਨਾ): ਬੀਤੇ ਦਿਨੀਂ ਪਾਕਿਸਤਾਨ 'ਚ ਭਿਆਨਕ ਰੇਲ ਹਾਦਸੇ 'ਚ ਮਾਰੇ ਗਏ ਸਿੱਖ ਭਾਈਚਾਰੇ ਦੇ 20 ਲੋਕਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਮੁੱਖ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰੰਘ ਲੌਂਗੋਵਾਲ ਅਤੇ ਐੱਸ.ਜੀ.ਪੀ.ਸੀ. ਦੇ ਮੈਂਬਰ ਮੁੱਖ ਤੌਰ 'ਤੇ ਮੌਜੂਦ ਹੋਏ। 

ਇਹ ਵੀ ਪੜ੍ਹੋਂ :ਨਸ਼ੇੜੀ ਪੁੱਤ ਦੀ ਘਿਨੌਣੀ ਕਰਤੂਤ: ਪਿਉ ਨੂੰ ਡੰਡੇ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ

ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਪਾਕਿਸਤਾਨ 'ਚ ਜੋ ਰੇਲ ਹਾਦਸਾ ਹੋਇਆ ਉਹ ਬਹੁਤ ਹੀ ਦੁਖਦਾਈ ਘਟਨਾ ਸੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ ਗਏ ਤੇ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਭਾਰਤੀ ਕਰੰਸੀ ਦੇ 1-1 ਲੱਖ ਰੁਪਏ ਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਹਾਦਸੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਤੇ ਜਿਸ ਦੀ ਵੀ ਗਲਤੀ ਕਾਰਨ ਇਹ ਹਾਦਸਾ ਵਾਪਰਿਆਂ ਹੈ ਉਸ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। 

 ਇਹ ਵੀ ਪੜ੍ਹੋਂ : ਸਜ਼ਾ ਭੁਗਤ ਕੇ ਮਲੇਸ਼ੀਆ ਤੋਂ ਪਰਤੇ 240 ਪੰਜਾਬੀ, ਸੁਨਹਿਰੇ ਭਵਿੱਖ ਦੇ ਸੁਪਨੇ ਲੈ ਕੇ ਗਏ ਸਨ ਵਿਦੇਸ਼


Baljeet Kaur

Content Editor

Related News