ਮਰਿਆਦਾ ਤੇ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਸੈਲਫੀ 'ਤੇ ਲਗਾਈ ਰੋਕ : ਲੌਂਗੋਵਾਲ

Wednesday, Jan 09, 2019 - 01:06 PM (IST)

ਮਰਿਆਦਾ ਤੇ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਸੈਲਫੀ 'ਤੇ ਲਗਾਈ ਰੋਕ : ਲੌਂਗੋਵਾਲ

ਅੰਮ੍ਰਿਤਸਰ (ਦੀਪਕ, ਸੁਮਿਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਤੇ ਮਰਿਆਦਾ ਦੀ ਦ੍ਰਿਸ਼ਟੀ ਨਾਲ ਸੈਲਫੀ 'ਤੇ ਰੋਕ ਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਕੀਮਤੀ ਸਾਮਾਨ ਅਤੇ ਕੈਮਰੇ ਰੱਖਣ ਲਈ ਵਿਸ਼ੇਸ਼ ਤੌਰ 'ਤੇ ਨਵੇਂ ਲਾਕਰ ਬਣਾਉਣ ਦੀ ਯੋਜਨਾ ਵਿਚਾਰ ਅਧੀਨ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੁਨੀਆ ਲਈ ਅਧਿਆਤਮਕ ਅਸਥਾਨ ਹੈ ਅਤੇ ਮੀਡੀਆ ਕਵਰੇਜ ਦੇ ਲਈ ਵਿਸ਼ੇਸ਼ ਸਥਾਨ ਨਿਰਧਾਰਿਤ ਕੀਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਸ਼ਰਧਾ ਤੇ ਸਤਿਕਾਰ ਨਾਲ ਯਾਦਗਾਰੀ ਫੋਟੋ  ਖਿਚਵਾਉਣੀ ਚਾਹੁੰਦਾ ਹੈ ਤਾਂ ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਦੀ ਮਦਦ ਲਈ ਜਾ ਸਕਦੀ।


author

Baljeet Kaur

Content Editor

Related News