ਵੱਡੀ ਵਾਰਦਾਤ ਨਾਲ ਕੰਬਿਆ ਅੰਮ੍ਰਿਤਸਰ, ਨਾਕੇ ਤੋਂ ਕੁਝ ਦੂਰੀ ’ਤੇ 2 ਧਿਰਾਂ ਵਿਚਾਲੇ ਅੰਨ੍ਹੇਵਾਹ ਗੋਲੀਬਾਰੀ

Wednesday, Apr 24, 2024 - 06:18 PM (IST)

ਵੱਡੀ ਵਾਰਦਾਤ ਨਾਲ ਕੰਬਿਆ ਅੰਮ੍ਰਿਤਸਰ, ਨਾਕੇ ਤੋਂ ਕੁਝ ਦੂਰੀ ’ਤੇ 2 ਧਿਰਾਂ ਵਿਚਾਲੇ ਅੰਨ੍ਹੇਵਾਹ ਗੋਲੀਬਾਰੀ

ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਐਵੇਨਿਊ ਵਿਚ ਦੋ ਧਿਰਾਂ ਵਿਚਕਾਰ ਅੰਨ੍ਹੇਵਾਹ ਗੋਲੀਬਾਰੀ ਹੋ ਗਈ, ਜਿਸ ਵਿਚ ਅਜੈਦੀਪ ਸਿੰਘ ਨਾਂ ਦਾ ਨੌਜਵਾਨ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜੇਕਰ ਚਸ਼ਮਦੀਦ ਗਵਾਹਾਂ ਦੀ ਮੰਨੀਏ ਤਾਂ ਦੋਵਾਂ ਧਿਰਾਂ ਦਰਮਿਆਨ ਦਰਜਨਾਂ ਗੋਲੀਆਂ ਚੱਲੀਆਂ, ਜਦੋਂਕਿ ਪੁਲਸ ਵਲੋਂ ਇਸ ਘਟਨਾ ਨੂੰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਾਮਲਾ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਕ ਪਾਸੇ ਜਿੱਥੇ ਚੋਣ ਜ਼ਾਬਤਾ ਲਾਗੂ ਹੈ, ਉੱਥੇ ਹੀ ਦੂਜੇ ਪਾਸੇ ਰਣਜੀਤ ਐਵੇਨਿਊ ਵਿਚ ਨੀਮ ਫ਼ੌਜੀ ਬਲਾਂ ਦੇ ਪੱਕੇ ਨਾਕੇ ਤੋਂ ਕੁਝ ਦੂਰੀ ’ਤੇ ਹੀ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਦਿਨ-ਦਿਹਾੜੇ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਨੇ ਲੋਕਾਂ ਦੇ ਦਿਲਾਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਲੋਕਾਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦਾ ਇਹ ਪਾਸ਼ ਇਲਾਕਾ ਵੀ ਸੁਰੱਖਿਅਤ ਨਹੀਂ ਹੈ।

ਇਹ ਵੀ ਪੜ੍ਹੋ : ਘਰ ਦੁੱਧ ਪਾਉਣ ਆਉਂਦੇ ਦੋਜੀ ਨਾਲ ਬਣ ਗਏ ਨਾਜਾਇਜ਼ ਸੰਬੰਧ, ਫਿਰ ਉਹ ਹੋਇਆ ਜੋ ਕਦੇ ਨਹੀਂ ਸੀ ਸੋਚਿਆ

ਪੁਲਸ ਬਾਰੀਕੀ ਨਾਲ ਕਰ ਰਹੀ ਹੈ ਜਾਂਚ : ਪੁਲਸ ਅਧਿਕਾਰੀ

ਏ. ਡੀ. ਸੀ. ਪੀ. ਪ੍ਰਭਜੋਤ ਸਿੰਘ ਵਿਰਕ ਅਤੇ ਏ. ਸੀ. ਪੀ. ਨਾਰਥ ਵਰਿੰਦਰਾ ਸਿੰਘ ਖੋਸਾ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਘਟਨਾ ਅਜੇ ਦੀਪ ਸਿੰਘ, ਰਾਜਦੀਪ ਸਿੰਘ, ਅਰਸ਼ਦੀਪ ਸਿੰਘ ਅਤੇ ਬਲਿਹਾਰ ਸਿੰਘ ਵਿਚਕਾਰ ਹੋਈ ਹੈ, ਜਿਸ ਦਾ ਕਾਰਨ ਵਿਦੇਸ਼ ਜਾਣ ਲਈ ਤੈਅ ਕੀਤੇ ਗਏ ਪੈਸੇ ਸੀ। ਅਜੇ ਦੀਪ ਸਿੰਘ, ਰਾਜਦੀਪ ਵਲੋਂ ਅਰਸ਼ਦੀਪ ਬਲਿਹਾਰ ਦੇ ਵੀਜ਼ੇ ਸਬੰਧੀ 26 ਲੱਖ ਰੁਪਏ ਵਿਚ ਗੱਲ ਹੋਈ ਸੀ ਜਦਕਿ ਬਾਅਦ ’ਚ 29 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ, ਫਿਲਹਾਲ ਪੁਲਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ, ਜਿਸ ਤੋਂ ਬਾਅਦ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਆਹੁਤਾ ਨਾਲ ਨਾਜਾਇਜ਼ ਸੰਬੰਧ, ਸਹੇਲੀਆਂ ਨਾਲ ਵੀ ਬਨਾਉਣਾ ਚਾਹੁੰਦਾ ਸੀ, 10 ਜਣਿਆਂ ਨੇ ਮਿਲ ਕੇ ਕਰਤਾ ਕਤਲ

ਕੀ ਕਹਿਣਾ ਹੈ ਚਸ਼ਮਦੀਦ ਗਵਾਹ ਦਾ?

ਮੌਕੇ ’ਤੇ ਮੌਜੂਦ ਵਿਸ਼ਾਲ ਸੱਭਰਵਾਲ ਦਾ ਕਹਿਣਾ ਹੈ ਕਿ ਅੱਜ ਰਣਜੀਤ ਐਵੇਨਿਊ ਇਲਾਕੇ ’ਚ ਸ਼ਰੇਆਮ ਗੋਲੀਬਾਰੀ ਹੋਈ, ਜਿਸ ’ਚ ਇਕ ਨੌਜਵਾਨ ਵੀ ਜ਼ਖਮੀ ਹੋ ਗਿਆ, ਜਿਸ ਕਾਰਨ ਆਸ-ਪਾਸ ਦੇ ਲੋਕ ਆਪਣੇ ਘਰਾਂ ’ਚ ਲੁਕੇ ਹੋਏ ਹਨ ਅਤੇ ਦਹਿਸ਼ਤ ਦੇ ਮਾਹੌਲ ’ਚ ਹਨ।

ਚੋਣ ਜ਼ਾਬਤੇ ਦੇ ਬਾਵਜੂਦ ਕਿਵੇਂ ਚਲਾਈਆਂ ਗੋਲੀਆਂ

ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਪੁਲਸ ਦੇ ਨਾਲ-ਨਾਲ ਪੈਰਾ ਮਿਲਟਰੀ ਬਲ 24 ਘੰਟੇ ਪੰਜਾਬ ਪੁਲਸ ਦੇ ਨਾਲ-ਨਾਲ ਰਣਜੀਤ ਐਵੇਨਿਊ ਇਲਾਕੇ ’ਚ ਵੀ ਪਹਿਰਾ ਦੇ ਰਹੇ ਹਨ ਅਤੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਇਸ ਦੌਰਾਨ ਰਣਜੀਤ ਐਵੇਨਿਊ ਵਿਚ ਦਿਨ ਦਿਹਾੜੇ ਦੋ ਧਿਰਾਂ ਦਰਮਿਆਨ ਹੋਈ ਗੋਲੀਬਾਰੀ ਨੇ ਪੁਲਸ ਦੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ, ਬੇਸ਼ੱਕ ਪੁਲਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲੇ ਦੀ ਜਾਂਚ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਅੱਜ ਦੀ ਘਟਨਾ ਨੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।

ਇਹ ਵੀ ਪੜ੍ਹੋ : ਸੰਗਰੂਰ 'ਚ ਦੇਹ ਵਪਾਰ ਦੇ ਅੱਡੇ 'ਤੇ ਪੁਲਸ ਦਾ ਵੱਡਾ ਛਾਪਾ, ਕਈ ਜੋੜੇ ਰੰਗੇ ਹੱਥੀਂ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News