ਅੰਮ੍ਰਿਤਸਰ ’ਚ ਵੱਡੀ ਵਾਰਦਾਤ:ਪੁਰਾਣੀ ਰੰਜਿਸ਼ ਦੇ ਤਹਿਤ ਤਰਨਤਾਰਨ ਦੇ ਨੌਜਵਾਨ ’ਤੇ ਚਲਾਈਆਂ ਤਾਬੜਤੋੜ ਗੋਲੀਆਂ

Saturday, Oct 01, 2022 - 02:43 PM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ:ਪੁਰਾਣੀ ਰੰਜਿਸ਼ ਦੇ ਤਹਿਤ ਤਰਨਤਾਰਨ ਦੇ ਨੌਜਵਾਨ ’ਤੇ ਚਲਾਈਆਂ ਤਾਬੜਤੋੜ ਗੋਲੀਆਂ

ਅੰਮ੍ਰਿਤਸਰ (ਅਰੁਣ) - ਬੀਤੀ ਸ਼ਾਮ ਨੂੰ ਮਹਿੰਦਰਾ ਗੱਡੀ ’ਚ ਸਵਾਰ ਹੋ ਕੇ ਅਜਨਾਲਾ ਵੱਲ ਜਾ ਰਹੇ ਤਰਨਤਾਰਨ ਦੇ ਇਕ ਨੌਜਵਾਨ ’ਤੇ ਕੁਝ ਨੌਜਵਾਨਾਂ ਵਲੋਂ ਤਾਬੜਤੋੜ ਗੋਲੀਆਂ ਚਲਾ ਕੇ ਗੰਭੀਰ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਕਨਵ ਵਜੋਂ ਹੋਈ ਹੈ, ਜੋ ਤਰਨਤਾਰਨ ਦਾ ਰਹਿਣ ਵਾਲਾ ਹੈ। 

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦਾ ਰਹਿਣ ਵਾਲਾ ਕਨਵ ਵਡੇਰਾ ਸ਼ਾਮ ਦੇ ਸਮੇਂ ਆਪਣੀ ਗੱਡੀ ’ਚ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਅਜਨਾਲਾ ਦੇ ਮਾਹਲ ਨੇੜੇ ਪੁੱਜਾ ਤਾਂ ਇੱਕ ਚਿੱਟੇ ਰੰਗ ਦੀ ਇਨੋਵਾ ’ਚ ਸਵਾਰ 4 ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਨੌਜਵਾਨਾਂ ਦੇ ਗੱਡੀ ’ਚੋਂ ਨਿਕਲਦੇ ਸਾਰ ਪਿਸਤੌਲ ਕੱਢ ਕੇ ਉਸ ’ਤੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਫਾਇਰਿੰਗ ਦੌਰਾਨ ਇਕ ਗੋਲੀ ਕਨਵ ਦੀ ਛਾਤੀ ਦੇ ਸੱਜੇ ਪਾਸੇ ਜਾ ਲੱਗੀ। ਜ਼ਖ਼ਮੀ ਹਾਲਤ ਵਿੱਚ ਕਨਵ ਗੱਡੀ ਚਲਾ ਕੇ ਗੁਰੂ ਨਾਨਕ ਦੇਵ ਹਸਪਤਾਲ ਜਾਣ ਲਗਾ। ਗੋਲੀ ਲੱਗਣ ਕਾਰਨ ਉਸ ਦੀ ਸਿਹਤ ਰਾਸਤੇ ’ਚ ਖ਼ਰਾਬ ਹੋ ਗਈ, ਜਿਸ ਕਾਰਨ ਰਾਹਗੀਰਾਂ ਨੇ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਇਸ ਮਾਮਲੇ ਦੇ ਸਬੰਧ ’ਚ ਏ.ਸੀ.ਪੀ. ਵੈਸਟ ਕਮਲਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਖ਼ਮੀ ਕਨਵ ਅਨੁਸਾਰ ਮੁਲਜ਼ਮ ਸਾਹਿਲ ਨਾਲ ਉਸ ਦੀ ਪੁਰਾਣੀ ਰੰਜ਼ਿਸ਼ ਚੱਲ ਰਹੀ ਹੈ। ਇਸੇ ਰੰਜ਼ਿਸ਼ ਦੇ ਤਹਿਤ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਨੂੰ ਜਾਨ ਤੋਂ ਮਾਰਨ ਲਈ ਫਾਇਰਿੰਗ ਕਰ ਦਿੱਤੀ। ਪੁਲਸ ਨੇ ਕਿਹਾ ਕਿ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸਾਹਿਲ ਅਤੇ ਉਸ ਦੇ ਸਾਥੀਆਂ ਕਤਲ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

 


author

rajwinder kaur

Content Editor

Related News