ਸ਼ਵੇਤ ਮਲਿਕ ਨੇ ਕੀਤਾ ਘਰੋ-ਘਰੀਂ ਭਾਜਪਾ ਦਾ ਝੰਡਾ ਲਹਿਰਾਉਣ ਦਾ ਆਗਾਜ਼ (ਵੀਡੀਓ)

Tuesday, Feb 12, 2019 - 05:25 PM (IST)

ਅੰਮ੍ਰਿਤਸਰ (ਸੁਮਿਤ)— ਭਾਜਪਾ ਪ੍ਰਧਾਨ ਅਮਿਤ ਸ਼ਾਹ ਵੱਲੋਂ ਜਿੱਥੇ ਅੱਜ ਗੁਜਰਾਤ ਵਿਚ ਆਪਣੇ ਘਰ ਤੋਂ 'ਮੇਰਾ ਪਰਿਵਾਰ, ਭਾਜਪਾ ਪਰਿਵਾਰ' ਮੁਹਿੰਮ ਤਹਿਤ ਦੇਸ਼ ਭਰ ਵਿਚ 5 ਕਰੋੜ ਘਰਾਂ 'ਤੇ ਪਾਰਟੀ ਦਾ ਝੰਡਾ ਲਹਿਰਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਉਥੇ ਹੀ ਪੰਜਾਬ ਵਿਚ ਇਸ ਮੁਹਿੰਮ ਦੀ ਸ਼ੁਰੂਆਤ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਆਪਣੇ ਘਰ ਦੀ ਛੱਤ 'ਤੇ ਭਾਜਪਾ ਦਾ ਝੰਡਾ ਲਹਿਰਾ ਕੇ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਮੁਹਿੰਮ ਨੂੰ ਸ਼ੁਰੂ ਕਰਕੇ ਸੰਕਲਪ ਲਿਆ ਗਿਆ ਹੈ ਕਿ ਜੋ ਪ੍ਰਧਾਨ ਮੰਤਰੀ ਦੀ ਸੋਚ ਹੈ ਉਸ ਨੂੰ ਘਰ-ਘਰ ਲੈ ਕੇ ਜਾਵਾਂਗੇ। ਇਸ ਦੌਰਾਨ ਮਲਿਕ ਨੇ ਕਾਂਗਰਸ ਨੂੰ ਨਿਸ਼ਾਨੇ 'ਤੇ ਲੈਂਦਿਆਂ ਰਾਹੁਲ ਗਾਂਧੀ ਨੂੰ ਨਾਸਮਝ ਕਰਾਰ ਦਿੰਦੇ ਹੋਏ ਰਾਹੁਲ ਨੂੰ ਭਾਜਪਾ ਲਈ ਵਰਦਾਨ ਦੱਸਿਆ।

ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਸਰਕਾਰ 'ਤੇ ਹੱਲਾ ਬੋਲਦੇ ਹੋਏ ਕਿਹਾ ਕਿ ਅੱਜ ਪੰਜਾਬ ਵਿਚ ਆਰਥਿਕ ਐਮਰਜੈਂਸੀ ਵਾਲੇ ਹਾਲਾਤ ਬਣ ਗਏ ਹਨ। ਮੰਤਰੀ ਮਨ ਆਈਆਂ ਕਰ ਰਹੇ ਹਨ ਅਤੇ ਮੁੱਖ ਮੁੱਖ ਮੰਤਰੀ ਕਿਸੇ ਨੂੰ ਮਿਲ ਕੇ ਰਾਜ਼ੀ ਨਹੀਂ।


author

cherry

Content Editor

Related News