ਸਿੱਧੂ ਆਪਣਾ ਮਹਿਕਮਾ ਨਹੀਂ ਸੰਭਾਲਣਾ ਚਾਹੁੰਦੇ ਤਾਂ ਅਸਤੀਫਾ ਦੇਣ : 'ਆਪ'
Friday, Jun 28, 2019 - 04:21 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜੇਕਰ ਬਿਜਲੀ ਮਹਿਕਮਾ ਨਹੀਂ ਸੰਭਾਲਣਾ ਚਾਹੁੰਦੇ ਤਾਂ ਉਹ ਇਸ ਤੋਂ ਅਸਤੀਫਾ ਦੇ ਦੇਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਨੇਤਾ ਅਸ਼ੋਕ ਤਲਵਾਰ ਨੇ ਪੰਜਾਬ 'ਚ ਮਹਿੰਗੇ ਬਿਜਲੀ ਦੇ ਰੇਟ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਡਿਪਟੀ ਕਮਿਸ਼ਨਰ ਦਫ਼ਤਰ 'ਚ ਏ. ਡੀ. ਸੀ. ਹਿਮਾਂਸ਼ੂ ਅਗਰਵਾਲ ਨੂੰ ਮੰਗ ਪੱਤਰ ਦੇਣ ਉਪਰੰਤ ਕੀਤਾ।
ਇਸ ਮੌਕੇ ਤਲਵਾੜ ਨੇ ਕਿਹਾ ਕਿ ਅੱਜ ਦੇਸ਼ ਦੇ ਕਈ ਰਾਜਾਂ ਤੋਂ ਪੰਜਾਬ 'ਚ ਬਿਜਲੀ ਦੇ ਰੇਟ ਬਹੁਤ ਵੱਧ ਹਨ। ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਉਂਦੇ ਹੀ ਬਿਜਲੀ ਦੇ ਰੇਟ ਅੱਧੇ ਕਰ ਦਿੱਤੇ ਸਨ ਅਤੇ 4 ਸਾਲਾਂ 'ਚ ਉਸ ਨੂੰ ਵਧਣ ਨਹੀਂ ਦਿੱਤਾ। ਹਾਲਾਂਕਿ ਪੰਜਾਬ ਬਿਜਲੀ ਪੈਦਾ ਕਰਦਾ ਹੈ ਅਤੇ ਦਿੱਲੀ ਹੋਰ ਰਾਜਾਂ ਵੱਲੋਂ ਬਿਜਲੀ ਖਰੀਦੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਜੇਕਰ ਬਿਜਲੀ ਦੇ ਰੇਟ ਘੱਟ ਕਰਨ ਦੀ ਮੰਗ ਸਵੀਕਾਰ ਨਹੀਂ ਕੀਤੀ ਤਾਂ 'ਆਪ' ਵੱਲੋਂ ਜਨਹਿੱਤ 'ਚ ਰਾਜ ਭਰ 'ਚ ਸੰਘਰਸ਼ ਕੀਤਾ ਜਾਵੇਗਾ।