ਅੰਮ੍ਰਿਤਸਰ ਰੇਲ ਹਾਦਸਾ : ਸਿੱਧੂ ਜੋੜੇ ਨੂੰ ਸੰਮਨ ਜਾਰੀ

11/01/2018 2:09:04 PM

ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ ਵਿਖੇ 19 ਅਕਤੂਬਰ ਨੂੰ ਜੌੜਾ ਫਾਟਕ ਨੇੜੇ ਵਾਪਰੇ ਭਿਆਨਕ ਰੇਲ ਹਾਦਸੇ ਸਬੰਧੀ ਹੁਣ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਸਮਾਗਮ 'ਚ ਮੁਖ ਮਹਿਮਾਨ ਉਨ੍ਹਾਂ ਦੀ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ ਹੈ। ਸਿੱਟ ਦੇ ਇੰਚਾਰਜ਼ ਡਿਵੀਜਨਲ ਕਮਿਸ਼ਨਰ ਬੀ. ਪੁਰਸ਼ਾਰਥ ਵਲੋਂ ਸਿੱਧੂ ਜੋੜੇ ਨੂੰ 2 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। 

ਜਾਣਕਾਰੀ ਮੁਤਾਬਕ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਮਾਗਮ ਦੀ ਮੁਖ ਮਹਿਮਾਨ ਨਵਜੋਤ ਕੌਰ ਸਿੱਧੂ ਤੇ ਪ੍ਰਬੰਧਕ ਸੌਰਭ ਮਦਾਨ ਉਰਫ ਮਿੱਠੂ ਹਾਦਸੇ ਲਈ ਜ਼ਿੰਮੇਵਾਰ ਠਹਿਰਾਉਣ ਤੇ ਉਨ੍ਹਾਂ ਖਿਲਾਫ ਕੇਸ ਚਲਾਉਣ ਸਬੰਧੀ ਦਾਇਰ ਕੀਤੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਸਿੱਧੂ ਦੇ ਸਿਆਸੀ ਵਿਰੋਧੀਆਂ ਨੇ ਉਨ੍ਹਾਂ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਉਣ ਲਈ ਅੱਡੀ ਚੋਟੀ ਦਾ ਜ਼ੋਰ ਵੀ ਲਾਇਆ ਸੀ।