ਪੰਜ ਮੈਂਬਰੀ ਕਮੇਟੀ ਕਰੇਗੀ ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਦੀ ਜਾਂਚ
Wednesday, Jul 10, 2019 - 05:27 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : 1984 ਦੇ ਫੌਜੀ ਹਮਲੇ ਦੌਰਾਨ ਭਾਰਤੀ ਸੈਨਾ ਵਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ 'ਚੋਂ ਕਬਜ਼ੇ 'ਚ ਲਏ ਗਏ ਦਸਤਾਵੇਜ਼ ਨੂੰ ਵਾਪਸ ਦੇਣ ਦੇ ਵਿਵਾਦ ਦੇ ਮਾਮਲੇ 'ਚ ਅੱਜ ਐੱਸ.ਜੀ.ਪੀ.ਸੀ. ਵਲੋਂ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕਰੀਬ ਤਿੰਨ ਘੰਟੇ ਚੱਲੀ। ਇਸ ਮੀਟਿੰਗ 'ਚ ਇਕ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜੋ ਇਸ ਪੂਰੇ ਮਾਮਲੇ 'ਚ ਆਪਣੀ ਜਾਂਚ ਕਰਕੇ ਰਿਪੋਰਟ ਪੇਸ਼ ਕਰੇਗੀ।
ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਇਹ ਸੰਵੇਦਨਸ਼ੀਲ ਮੁੱਦਾ ਹੈ। ਇਸ ਦੇ ਹਰ ਤੱਥ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ। ਛੇਤੀ ਹੀ ਕਿਸੇ ਸਿੱਟੇ 'ਤੇ ਜਾਂਚ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮੇਟੀ ਦੀ ਅਗਲੀ ਮੀਟਿੰਗ 19 ਜੁਲਾਈ ਨੂੰ ਹੋਵੇਗੀ।