ਮਾਂ ਦੀ ਮੌਤ ਤੋਂ ਬਾਅਦ ਸਦਮੇ 'ਚ ਆਏ ਪੁੱਤ ਨੇ ਕੀਤੀ ਖੁਦਕੁਸ਼ੀ
Friday, Mar 22, 2019 - 05:46 PM (IST)

ਅੰਮ੍ਰਿਤਸਰ : ਅੰਮ੍ਰਿਤਸਰ 'ਚ ਦਿਲ ਕੰਬਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਮਾਂ ਨੂੰ ਮਰੇ ਹੋਏ 10 ਦਿਨ ਵੀ ਨਹੀਂ ਹੋਏ ਸਨ ਕਿ ਉਸ ਦੇ ਪੁੱਤਰ ਨੇ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਬਲਰਾਜ ਸਿੰਘ ਵਜੋਂ ਹੋਈ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਰਾਜ ਆਪਣੀ ਮਾਂ ਨਾਲ ਬਹੁਤ ਪਿਆਰ ਕਰਦਾ ਸੀ ਤੇ ਇਕ ਪਲ ਵੀ ਆਪਣੀ ਮਾਂ ਤੋਂ ਬਿਨਾਂ ਨਹੀਂ ਰਹਿੰਦਾ ਸੀ। ਪਰ ਜਦੋਂ ਉਸ ਦੀ ਮਾਂ ਦੀ ਮੌਤ ਹੋ ਗਈ ਤਾਂ ਉਹ ਸਦਮੇ 'ਚ ਰਹਿਣ ਲੱਗ ਗਿਆ, ਜਿਸ ਦੇ ਚੱਲਦਿਆਂ ਉਸ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਕਰ ਲਈ। ਇਸ ਸਬੰਧੀ ਪੁਲਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।