ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)

Monday, Oct 04, 2021 - 06:42 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਵੱਡੀ ਦੁਖ਼ਦ ਘਟਨਾ ਸਾਹਮਣੇ ਆਈ, ਜਦੋਂ ਇਕ ਗੁਰਸਿੱਖ ਵਿਅਕਤੀ ਨੇ ਆਪਣੇ 2 ਪੁੱਤਰਾਂ ਸਣੇ ਸੁਲਤਾਨਵਿੰਡ ਨਹਿਰ ’ਚ ਛਾਲ ਮਾਰ ਦਿੱਤੀ। ਗੁਰਸਿੱਖ ਵਿਅਕਤੀ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਘਟਨਾ ਸਥਾਨ ’ਤੇ ਪਹੁੰਚੀ ਪੁਲਸ ਪ੍ਰਸ਼ਾਸਨ ਨੇ ਗੋਤਾਖੋਰਾਂ ਦੀ ਮਦਦ ਨਾਲ ਨਹਿਰ ’ਚੋਂ ਪਿਓ ਅਤੇ ਦੋਵੇਂ ਪੁੱਤਰਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ। ਪੁਲਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।  

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੂੰ ਘਟਨਾ ਵਾਲੀ ਥਾਂ ਤੋਂ ਗੁਰਸਿੱਖ ਪਰਿਵਾਰ ਦਾ ਮੋਬਾਇਲ ਫੋਨ, ਮੋਟਰਸਾਈਕਲ, ਬੱਚੇ ਦੀ ਐਨਕ ਅਤੇ ਉਸ ਦੀਆਂ ਚੱਪਲਾਂ ਬਰਾਮਦ ਹੋਈਆਂ, ਜਿਸ ਤੋਂ ਪੁਲਸ ਨੂੰ ਸ਼ੱਕ ਹੋਇਆ ਕਿ ਉਨ੍ਹਾਂ ਨੇ ਨਹਿਰ ’ਚ ਛਾਲ ਮਾਰੀ ਹੈ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਤਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਨਦੀਪ ਸਿੰਘ ਆਪਣੇ ਬੱਚਿਆਂ ਦੇ ਨਾਲ ਰੋਜ਼ਾਨਾ ਬਾਬਾ ਬੁਢਾ ਸਾਹਿਬ ਜੀ ਵਿਖੇ ਮੱਥਾ ਟੇਕਣ ਜਾਂਦਾ ਸੀ। ਐਤਵਾਰ ਰਾਤ ਬੱਚਿਆਂ ਨੂੰ ਆਈਸਕ੍ਰੀਮ ਖਵਾਉਣ ਦੀ ਗੱਲ ਕਹਿ ਕੇ ਘਰੋਂ ਨਿਕਲਿਆ ਸੀ ਜਦੋਂ ਉਹ ਘਰ ਨਹੀਂ ਪੁੱਜਾ ਤਾਂ ਉਸ ਦੀ ਸ਼ਿਕਾਇਤ ਪੁਲਸ ਨੂੰ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਸਰਟੀਫਿਕੇਟ ਦੇਣ ਬਦਲੇ ਮਾਪਿਆਂ ਦੀ ਜੇਬ ’ਚੋਂ ਕਰੋੜਾਂ ਰੁਪਏ ਖਿਸਕਾਏਗਾ ਪੰਜਾਬ ਸਿੱਖਿਆ ਬੋਰਡ

 


author

rajwinder kaur

Content Editor

Related News