ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰੂ ਘਰਾਂ ਲਈ ਫਰਮਾਨ ਜਾਰੀ
Monday, May 13, 2019 - 10:21 AM (IST)
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰੂ ਘਰਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਜਿਸ 'ਚ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ 'ਚ ਸਪੀਕਰਾਂ ਦੀ ਅਵਾਜ ਗੁਰੂ ਘਰ ਦੇ ਅੰਦਰ ਰੱਖਣ ਤੇ ਅਰਦਾਸ ਸਮੇਂ ਸਪੀਕਰਾਂ ਦੀ ਆਵਾਜ਼ ਬੰਦ ਰੱਖ ਦੀ ਹਦਾਇਤ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਗੁਰੂ ਘਰ ਦੇ ਗ੍ਰੰਥੀ ਸਿੰਘਾਂ ਨੂੰ ਵਧੀਆਂ ਰਿਹਾਇਸ਼ ਬਣਾ ਕੇ ਦੇਣ ਤੇ ਗ੍ਰੰਥੀ ਸਿੰਘਾਂ ਦੀ ਆਰਥਿਕ ਹਾਲਤ ਉੱਚੀ ਚੁੱਕਣ ਵੱਲ ਵੀ ਵਿਸ਼ੇਸ਼ ਧਿਆਨ ਦੀ ਗੱਲ ਕਹੀ ਹੈ ਤਾਂ ਜੋ ਉਹ ਆਪਣੇ ਪਰਿਵਾਰ ਦਾ ਚੰਗਾ ਪਾਲਣ-ਪੋਸ਼ਣ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕਰ ਸਕਣ।