ਪਾਕਿਸਤਾਨ ਦੀਆਂ ਸ਼ਰਤਾਂ 'ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਇਤਰਾਜ਼
Thursday, Jan 03, 2019 - 12:43 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਵਲੋਂ ਰੱਖੀਆਂ ਗਈਆਂ ਸ਼ਰਤਾਂ 'ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਇਤਰਾਜ਼ ਜਤਾਇਆ ਜਾ ਰਿਹਾ ਹੈ। ਇਸ ਸਬੰਧੀ ਭਾਈ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸ਼ਰਤਾਂ ਮੁਤਾਬਕ ਤਾਂ ਬਹੁਤ ਸਾਰੀ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀ ਰਹਿ ਜਾਵੇਗੀ। ਉਨ੍ਹਾਂ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਥਾਂ ਪਰਮਿਟ ਸਿਸਟਮ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਜ਼ਮੀਨ ਵਟਾਂਦਰੇ ਦੀ ਗੱਲ ਵੀ ਕਹੀ ਹੈ। ਇਸ ਤੋਂ ਪਹਿਲਾਂ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਨ੍ਹਾਂ ਸ਼ਰਤਾਂ 'ਤੇ ਇਤਰਾਜ਼ ਜਤਾ ਚੁੱਕੇ ਹਨ।
