ਸਿੱਖ ਜਥੇਬੰਦੀਆਂ ਨੇ ਰੰਧਾਵਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਦੀ ਕੀਤੀ ਮੰਗ (ਵੀਡੀਓ)
Monday, Dec 30, 2019 - 04:55 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਾਇਰਲ ਹੋ ਰਹੀ ਕਥਿਤ ਵੀਡੀਓ ਦੇ ਖਿਲਾਫ ਹੁਣ ਸ੍ਰੀ ਅਕਾਲ ਤਖਤ ਸਾਹਿਬ 'ਚ ਸ਼ਿਕਾਇਤ ਪਹੁੰਚੀ ਹੈ। ਇਸ ਮਾਮਲੇ 'ਚ ਵੱਖ-ਵੱਖ ਸਿੱਖ ਸੰਸਥਾਵਾਂ ਨੇ ਮਿਲ ਕੇ ਅੱਜ ਇਕ ਮੰਗ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਹੈ। ਸਿੱਖ ਸੰਸਥਾਵਾਂ ਨੇ ਰੰਧਾਵਾ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਮੂਹ ਸਿੱਖ ਸੰਗਤਾਂ ਦੇ ਮਨ ਨੂੰ ਭਾਰੀ ਠੇਸ ਪਹੁੰਚਾਈ ਹੈ।
ਇਥੇ ਦੱਸ ਦੇਈਏ ਕਿ ਜਦੋਂ ਇਸ ਵੀਡੀਓ ਦੀ ਪੁਸ਼ਟੀ ਲਈ 'ਜਗ ਬਾਣੀ' ਵਲੋਂ ਜਦੋਂ ਸੁਖਜਿੰਦਰ ਸਿੰਘ ਰੰਧਾਵਾ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਸੀ ਤਾਂ ਉਨ੍ਹਾਂ ਨੇ ਇਸ ਨੂੰ ਵਿਰੋਧੀਆਂ ਦੀ ਕੋਝੀ ਸਾਜ਼ਿਸ਼ ਕਰਾਰ ਦਿੱਤਾ। ਰੰਧਾਵਾ ਨੇ ਆਖਿਆ ਕਿ ਉਹ ਗੁਰੂ ਸਾਹਿਬ ਬਾਰੇ ਅਜਿਹੇ ਸ਼ਬਦ ਕਦੇ ਵੀ ਨਹੀਂ ਬੋਲ ਸਕਦੇ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਨੂੰ ਹਾਜ਼ਰ ਨਾਜ਼ਰ ਮੰਨ ਕੇ ਕਹਿੰਦਾ ਹਾਂ ਕਿ ਇਹ ਵੀਡੀਓ ਐਡਿਟ ਕੀਤਾ ਗਿਆ ਹੈ ਜੋ ਕਿ ਸਰਾਸਰ ਮੈਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।