ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮਨਾਈ ਭਾਈ ਦਿਲਾਵਰ ਸਿੰਘ ਦੀ ਬਰਸੀ, ਖ਼ਾਲਿਸਤਾਨ ਦੇ ਲੱਗੇ ਨਾਅਰੇ

Monday, Aug 31, 2020 - 04:47 PM (IST)

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮਨਾਈ ਭਾਈ ਦਿਲਾਵਰ ਸਿੰਘ ਦੀ ਬਰਸੀ, ਖ਼ਾਲਿਸਤਾਨ ਦੇ ਲੱਗੇ ਨਾਅਰੇ

ਅੰਮ੍ਰਿਤਸਰ (ਅਨਜਾਣ) :  ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਰ ਸਾਲ ਦੀ ਤਰ੍ਹਾਂ ਅਕਾਲੀ ਦਲ ਅੰਮ੍ਰਿਤਸਰ, ਜਥੇਦਾਰ ਹਵਾਰਾ ਗਰੁੱਪ, ਦਲ ਖ਼ਾਲਸਾ ਤੇ ਭਾਈ ਦਿਲਾਵਰ ਸਿੰਘ ਦੇ ਪਰਿਵਾਰ ਵਲੋਂ ਦਿਲਾਵਰ ਸਿੰਘ ਦੀ ਬਰਸੀ ਸਮੇਂ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਰਬੱਤ ਖਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਉਨ੍ਹਾਂ ਦੇ ਧਰਮ ਪਿਤਾ ਗੁਰਚਰਨ ਸਿੰਘ ਪਟਿਆਲਾ ਵਲੋਂ ਪੜ੍ਹਿਆ ਗਿਆ। ਜਿਸ 'ਚ ਉਨ੍ਹਾਂ ਕਿਹਾ ਕਿ ਪੰਥਕ ਜਥੇਬੰਦੀਆਂ 'ਚ ਆਪਸੀ ਮੱਤਭੇਦ ਭਾਵੇਂ ਜਿੰਨੇ ਮਰਜ਼ੀ ਹੋਣ ਪਰ ਜਦੋਂ ਸਿੱਖਾਂ ਦੇ ਮੂਲ ਸਿਧਾਂਤਾਂ ਤੇ ਹਕੂਮਤੀ ਪਹਿਰੇ ਲਾਏ ਜਾਣ ਤਾਂ ਉਸ ਮੌਕੇ ਸਮੁੱਚੀਆਂ ਪੰਥਕ ਧਿਰਾਂ ਨੂੰ ਆਪਸੀ ਮੱਤਭੇਦ ਲਾਂਭੇ ਰੱਖ ਕੇ ਇਸ ਦੇ ਵਿਰੋਧ 'ਚ ਅੱਗੇ ਆਉਣਾ ਜ਼ਰੂਰੀ ਹੈ। ਜੇ ਅਸੀਂ ਅਜਿਹਾ ਨਹੀਂ ਕਰਦੇ ਤਾਂ ਫ਼ਿਰ ਇਹ ਸਪੱਸ਼ਟ ਹੋ ਜਾਵੇਗਾ ਕਿ ਅਸੀਂ ਧਰਮ ਲਈ ਨਹੀਂ, ਧੜੇ ਲਈ ਲੜ ਰਹੇ ਹਾਂ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀ: ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਵਲੋਂ ਭਾਈ ਦਿਲਾਵਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਉਪਰੰਤ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਤੇ ਅਕਾਲੀ ਦਲ ਅੰਮ੍ਰਿਤਸਰ ਵਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਇਹ ਵੀ ਪੜ੍ਹੋ : ਏਸ਼ੀਅਨ ਚੈਂਪੀਅਨਸ਼ਿਪ 'ਚ ਤਗਮਾ ਜਿੱਤਣ ਵਾਲੀ ਸਬ-ਇੰਸਪੈਕਟਰ ਲਾਈਵ ਹੋ ਮੰਗ ਰਹੀ ਇਨਸਾਫ਼, ਜਾਣੋ ਮਾਮਲਾ

ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਨੂੰ ਦਿੱਤਾ ਮੈਮੋਰੰਡਮ
ਸਮਾਗਮ ਦੀ ਸਮਾਪਤੀ ਉਪਰੰਤ ਅਕਾਲੀ ਦਲ ਅੰਮ੍ਰਿਤਸਰ ਦੇ ਈਮਾਨ ਸਿੰਘ ਮਾਨ, ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਗੁਰਸੇਵਕ ਸਿੰਘ ਜਵਾਹਰਕੇ, ਜਸਵੰਤ ਸਿੰਘ ਕਾਹਨ ਸਿੰਘ ਵਾਲਾ, ਬੀਬੀ ਚੱਠਾ, ਅਮਰੀਕ ਸਿੰਘ ਨੰਗਲ, ਹਰਪਾਲ ਸਿੰਘ ਤੇ ਮਾਸਟਰ ਕਰਨੈਲ ਸਿੰਘ 'ਤੇ ਅਧਾਰਿਤ ਬਣਾਈ ਗਈ 7 ਮੈਂਬਰੀ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਜਾ ਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਮੈਮੋਰੰਡਮ ਸੌਂਪਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦਾ ਪਤਾ ਦੱਸਣ ਲਈ ਗੱਲਬਾਤ ਕੀਤੀ । ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਈਮਾਨ ਸਿੰਘ ਈਮਾਨ, ਜਸਵੰਤ ਸਿੰਘ ਕਾਹਨ ਸਿੰਘ ਵਾਲਾ ਤੇ ਗੁਰਸੇਵਕ ਸਿੰਘ ਜਵਾਹਰਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਾਰੇ ਜੋ ਗਿਆਨੀ ਹਰਪ੍ਰੀਤ ਸਿੰਘ ਤੇ ਲੌਂਗੋਵਾਲ ਵਲੋਂ ਕਮੇਟੀ ਬਣਾਈ ਗਈ ਹੈ ਸਾਨੂੰ ਉਸ 'ਤੇ ਬਿਲਕੁਲ ਯਕੀਨ ਨਹੀਂ। ਉਨ੍ਹਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਸਾਨੂੰ ਜਿੰਨੀ ਦੇਰ ਇਹ ਪਤਾ ਨਹੀਂ ਦਿੱਤਾ ਜਾਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਕਿੱਥੇ ਨੇ ਤੇ ਉਨ੍ਹਾਂ ਨਾਲ ਕੀ ਵਤੀਰਾ ਕੀਤਾ ਗਿਆ ਹੈ ਅਸੀਂ ਓਨੀ ਦੇਰ ਇਨ੍ਹਾਂ ਨੂੰ ਚੈਨ ਨਾਲ ਨਹੀਂ ਬੈਠਣ ਦੇਵਾਂਗੇ। ਕੇਵਲ ਮੁਲਾਜ਼ਮਾ ਨੂੰ ਮੁਅੱਤਲ ਕਰਨ 'ਤੇ ਤਸੱਲੀ ਨਹੀਂ ਹੋ ਜਾਂਦੀ। ਸ਼੍ਰੋਮਣੀ ਕਮੇਟੀ ਮੁਲਾਜ਼ਮਾ ਨੂੰ ਪੁੱਛੇ ਕਿ ਸਰੂਪ ਕਿੱਥੇ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਅੱਜ ਤੱਕ ਬਰਗਾੜੀ ਤੇ ਬਹਿਬਲ ਕਲਾਂ ਦਾ ਇਨਸਾਫ਼ ਮਿਲਿਆ ਤੇ ਨਾ ਹੀ ਗੁਰੂ ਸਾਹਿਬ ਦੇ ਲਾਪਤਾ ਹੋਏ ਸਰੂਪਾਂ ਦਾ ਇਨਸਾਫ਼ ਮਿਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਲੌਂਗੋਵਾਲ ਦੇ ਨਿੱਜੀ ਸਕੱਤਰ ਨੇ ਸਾਨੂੰ ਯਕੀਨ ਦਿਵਾਉਂਦਿਆਂ ਕੁਝ ਸਮੇਂ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਅਸੀਂ ਬਹੁਤ ਜਲਦ ਸਾਰੇ ਮਾਮਲੇ ਦਾ ਪਤਾ ਲਗਾ ਕੇ ਤੁਹਾਨੂੰ ਦੱਸਾਂਗੇ।

ਇਹ ਵੀ ਪੜ੍ਹੋ : ਮ੍ਰਿਤਕ ਪਤਨੀ ਦੇ ਪਾਸਪੋਰਟ 'ਤੇ ਦੂਜੀ ਪਤਨੀ ਨੂੰ ਲੈ ਗਿਆ ਅਮਰੀਕਾ, ਫਿਰ ਕਰ ਦਿੱਤਾ ਇਹ ਕਾਰਾ

ਗਿਆਨੀ ਗੁਰਬਚਨ ਸਿੰਘ ਦੀ ਰਿਹਾਇਸ਼ ਖਾਲੀ ਕਰਵਾਉਣ ਦੀ ਵੀ ਉੱਠੀ ਮੰਗ  
ਭਾਈ ਗੁਰਸੇਵਕ ਸਿੰਘ ਜਵਾਹਰ ਸਿੰਘ ਵਾਲਾ ਨੇ ਮੰਗ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਰਿਹਾਇਸ਼ ਵੀ ਖਾਲੀ ਕਰਵਾਈ ਜਾਵੇ। ਸ਼੍ਰੋਮਣੀ ਕਮੇਟੀ ਇਸ ਲਈ ਰਿਹਾਇਸ਼ ਖਾਲੀ ਨਹੀਂ ਕਰਵਾਉਂਦੀ ਕਿ ਉਹ ਬਾਦਲਾਂ ਨੂੰ ਕਹਿੰਦੇ ਹਨ ਕਿ ਜੇਕਰ ਰਿਹਾਇਸ਼ ਖਾਲੀ ਕਰਵਾਈ ਤਾਂ ਸਰਸਾ ਸਾਧ ਵਾਲੇ ਸਾਰੇ ਪੋਲ ਖੋਲ੍ਹ ਦੇਵਾਂਗੇ।

ਇਹ ਵੀ ਪੜ੍ਹੋ :  ਖੁਰਦ-ਬੁਰਦ ਹੋਏ ਸਰੂਪਾਂ ਦੇ ਮਾਮਲੇ 'ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ


author

Baljeet Kaur

Content Editor

Related News