ਭਾਈ ਚਤਰ ਸਿੰਘ ਜੀਵਨ ਸਿੰਘ ਖਿਲ਼ਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀ ਸ਼ਿਕਾਇਤ
Monday, Jul 20, 2020 - 03:55 PM (IST)
ਅੰਮ੍ਰਿਤਸਰ (ਅਨਜਾਣ) : ਗੁਰਦੁਆਰਾ ਨੰਦਗੜ੍ਹ ਸਾਹਿਬ ਬਾਜਾ ਖਾਨਾ ਵਿਖੇ ਭੇਟਾ ਰਹਿਤ ਚੜ੍ਹਾਏ ਗਏ ਗੁਟਕਾ ਸਾਹਿਬ 'ਚ ਇਤਰਾਜਯੋਗ ਸ਼ਬਦਾਂ ਦੀ ਪੜਤਾਲ ਕੀਤੀ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗ੍ਰੰਥੀ ਰਾਗੀ ਪ੍ਰਚਾਰਕ ਸਭਾ, ਸੁਨਾਮ ਊਧਮ ਸਿੰਘ ਵਾਲਾ, ਸੰਗਰੂਰ ਦੇ ਪ੍ਰਧਾਨ ਜਗਮੇਲ ਸਿੰਘ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ਼ਿਕਾਇਤ ਪੱਤਰ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੋਸ਼ ਲਗਾਉਂਦਿਆ ਕਿਹਾ ਕਿ ਇਹ ਗੁਟਕਾ ਸਾਹਿਬ ਭਾਈ ਚਤਰ ਸਿੰਘ ਜੀਵਨ ਸਿੰਘ ਵਲੋਂ ਗੁਰਦੁਆਰਾ ਸਾਹਿਬ ਵਿਖੇ ਚੜ੍ਹਾਏ ਗਏ ਨੇ (ਜਿਵੇਂ ਕਿ ਸੁਖਮਨਾ ਸਾਹਿਬ ਤੇ ਹਵਨ ਸਮੱਗਰੀ) ਬਾਰੇ ਗੱਲ ਕੀਤੀ ਗਈ ਹੈ। ਜਿਸਦੀ ਵੀਡੀਓ ਸੋਸ਼ਲ ਮੀਡੀਆ ਤੇ ਵੀ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋਂ : ਅਕਾਲੀ ਦਲ ਲਈ ਕੋਈ ਗਠਜੋੜ ਨਹੀਂ ਸਗੋਂ ਕਿਸਾਨੀ ਹਿੱਤ ਪਹਿਲਾਂ: ਸੁਖਬੀਰ ਬਾਦਲ
ਉਨ੍ਹਾਂ ਕਿਹਾ ਕਿ ਇਸਦੀ ਪੜਤਾਲ ਕਰਕੇ ਭਾਈ ਚਤਰ ਸਿੰਘ ਜੀਵਨ ਸਿੰਘ ਨੂੰ ਇਸ ਤਰ੍ਹਾਂ ਕਰਨ ਤੋਂ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਦਿੱਲੀ ਤੋਂ ਇੰਟਰਨੈਸ਼ਨਲ ਸਿੱਖ ਕੌਂਸਲ ਦੀ ਮੁੱਖ ਸੇਵਾਦਾਰ ਬੀਬੀ ਤਰਵਿੰਦਰ ਕੌਰ ਵਲੋਂ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਡੇਰਾ ਸੱਚਾ ਸੌਦਾ ਦੀ ਪੌਸ਼ਾਕ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਦਿੱਤੀ ਦਰਖ਼ਾਸਤ ਬਾਰੇ ਬੋਲਦਿਆਂ ਕਿਹਾ ਕਿ ਬੀਬੀ ਨੇ ਜੋ ਸੁਖਬੀਰ ਸਿੰਘ ਬਾਦਲ ਅਤੇ ਡੇਰਾ ਸੱਚਾ ਸੌਦਾ ਸਾਧ ਨੂੰ ਤਖ਼ਤ ਸਾਹਿਬ ਤੋਂ ਮੁਆਫ਼ੀ ਦਿਵਾਉਣ ਸਬੰਧੀ ਦੋਸ਼ ਲਗਾਇਆ ਹੈ ਉਹ ਨਿਰਾਧਾਰ ਹੈ ਤੇ ਉਸ ਨੂੰ 10 ਦਿਨਾਂ ਅੰਦਰ ਸਬੂਤ ਪੇਸ਼ ਕਰਨ ਲਈ ਕਿਹਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਬੀਬੀ 10 ਦਿਨਾਂ ਅੰਦਰ ਸਬੂਤ ਪੇਸ਼ ਨਾ ਕਰ ਸਕੇ ਤਾਂ ਉਸ ਖਿਲ਼ਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਰਯਾਦਾ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਹਰਪ੍ਰੀਤ ਸਿੰਘ ਮੁੱਖ ਸਕੱਤਰ ਤੇ ਗੁਰਪ੍ਰੀਤ ਸਿੰਘ ਸੋਰੋਂ ਮੀਤ ਸਕੱਤਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋਂ : ਕੁੜੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਆਪਣੇ ਹੀ ਪਿਤਾ ਦਾ ਬੇਨਕਾਬ ਕੀਤਾ ਚਿਹਰਾ