ਸਿੱਖ ਸੰਸਥਾਵਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਦਾ ਸੰਦੇਸ਼ (ਵੀਡੀਓ)

05/21/2019 5:07:21 PM

ਅੰਮ੍ਰਿਤਸਰ (ਸੁਮਿਤ ਖੰਨਾ) : ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਤਖਤ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਸਿੱਖ ਸੰਸਥਾਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਰਜਿਸਟਰ ਹੋਣ ਲਈ ਕਿਹਾ ਹੈ। ਇਸ ਮਕਸਦ ਲਈ ਵਿਦੇਸ਼ਾਂ ਦੀਆਂ 12 ਸਿੱਖ ਧਾਰਮਿਕ ਸੰਸਥਾਵਾਂ ਦੀ ਇਕ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜੋ ਸਿੱਖ ਸੰਸਥਾਵਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਰਜਿਸਟਰਡ ਹੋਣ ਲਈ ਪ੍ਰੇਰਿਤ ਕਰੇਗੀ। ਤਾਲਮੇਲ ਕਮੇਟੀ ਦੇ ਸਰਪ੍ਰਸਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾਇਆ ਗਿਆ, ਜਿਨ੍ਹਾਂ ਦੱਸਿਆ ਕਿ ਰਜਿਸਟਰ ਹੋਣ ਲਈ ਸੰਸਥਾਵਾਂ ਨੂੰ ਖੁੱਲਾ ਸਮਾਂ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਜਥੇਦਾਰ ਸਾਹਿਬ ਵਲੋਂ ਆਉਣ ਵਾਲੇ ਸਮੇਂ ਵਿਚ ਸਿੱਖ ਐਜੂਕੇਸ਼ਨ ਬੋਰਡ ਤੇ ਸਿੱਖ ਯੂਨੀਵਰਸਿਟੀ ਬਣਾਏ ਜਾਣ ਦੀ ਗੱਲ ਵੀ ਕਹੀ ਗਈ।  

cherry

This news is Content Editor cherry