UK ਦੀਆਂ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਸਾਹਿਬ ਤੋਂ ਮੰਗੀ ਢੱਡਰੀਆਂ ਵਾਲੇ ਖਿਲਾਫ ਕਾਰਵਾਈ

01/04/2020 2:20:51 PM

ਅੰਮ੍ਰਿਤਸਰ (ਗੁਰਪ੍ਰੀਤ) : ਯੂ. ਕੇ. ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਦੇ ਵਫ਼ਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ‘ਚ ਪੁੱਜ ਕੇ ਵਿਵਾਦਿਤ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਖ਼ਿਲਾਫ਼ ਪੰਥਕ ਰਵਾਇਤਾਂ ਮੁਤਾਬਿਕ ਕਾਰਵਾਈ ਲਈ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੰਗ ਕੀਤੀ ਕਿ ਇਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਬਾਬਾ ਰਣਜੀਤ ਸਿੰਘ ਢੱਡਰੀਆ ਵਾਲਾ ਅਤੇ ਹਰਿੰਦਰ ਸਿੰਘ ਦਾ ਕੋਈ ਵੀ ਪ੍ਰੋਗਰਾਮ ਇੰਗਲੈਂਡ 'ਚ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਦੇ ਖਿਲਾਫ ਸਿੱਖ ਜਥੇਬੰਦੀਆਂ ਵਲੋਂ ਮਤਾ ਵੀ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਵਲੋਂ ਪੰਜ ਮੈਂਬਰੀ ਕਮੇਟੀ ਬਣਾਈ ਦਿੱਤੀ ਗਈ, ਜਿਸ ਦੀ ਮੀਟਿੰਗ ਤੋਂ ਬਾਅਦ ਹੀ ਜਥੇਦਾਰ ਵਲੋਂ ਆਪਣਾ ਫੈਸਲਾ ਸੁਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ 'ਤੇ ਭੀੜ ਵਲੋਂ ਕੀਤੇ ਗਏ ਪਥਰਾਅ 'ਤੇ ਬੋਲਦਿਆ ਕਿਹਾ ਕਿ ਇਬ ਬਹੁਤ ਹੀ ਮਾੜੀ ਘਟਨਾ ਹੈ। ਇਸ ਨੂੰ ਲੈ ਕੇ ਸਿੱਖ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ।  


Baljeet Kaur

Content Editor

Related News