ਮਨਜੀਤ ਸਿੰਘ ਜੀ.ਕੇ. ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Wednesday, Jan 23, 2019 - 11:33 AM (IST)

ਮਨਜੀਤ ਸਿੰਘ ਜੀ.ਕੇ. ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਸੁਮਿਤ ਖੰਨਾ) : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮੱਥਾ ਟੇਕਿਆ ਤੇ ਕੀਰਤਨ ਵੀ ਸਵਰਣ ਕੀਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਵਕਾਲਤ ਕੀਤੀ ਤੇ ਕਿਹਾ ਕਿ ਅਕਾਲੀ ਦਲ ਨੂੰ ਪੁਰਾਣੇ ਲੀਡਰਾਂ ਦੀ ਨਾਰਾਜ਼ਗੀ ਦੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 2019 ਲੋਕ ਸਭਾ ਚੋਣਾਂ ਅਕਾਲੀ ਦਲ ਇਕ ਟੈਸਟ ਹੈ। ਇਸ ਦੇ ਨਾਲ ਹੀ ਜੀਕੇ ਨੇ ਆਪਣੇ 'ਤੇ ਲੱਗੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਦਾ ਫੈਸਲਾ ਲੋਕਾਂ ਦੀ ਕਚਹਿਰੀ ਕਰੇਗੀ।  

ਇਸ ਦੌਰਾਨ ਉਨ੍ਹਾਂ ਨੇ ਅਵਤਾਰ ਸਿੰਘ ਹਿੱਤ ਵਲੋਂ ਨਿਤੀਸ਼ ਕੁਮਾਰ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਕਰਨ ਦੇ ਮਾਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਨਿਤੀਸ਼ ਕੁਮਾਰ ਦੀ ਤੁਲਨਾ ਕਰਨਾ ਗਲਤ ਹੈ।


author

Baljeet Kaur

Content Editor

Related News