ਜਨਮ ਦਿਨ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਬਾਦਲ, ਬਿਨਾਂ ਮਾਸਕ ਦੇ ਆਏ ਨਜ਼ਰ

Saturday, Jul 25, 2020 - 01:01 PM (IST)

ਜਨਮ ਦਿਨ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਬਾਦਲ, ਬਿਨਾਂ ਮਾਸਕ ਦੇ ਆਏ ਨਜ਼ਰ

ਅੰਮ੍ਰਿਤਸਰ (ਅਨਜਾਣ) : ਕੋਰੋਨਾ ਲਾਗ ਦੇ ਕਾਰਨ ਸਰਕਾਰ ਵਲੋਂ ਹਰ ਕਿਸੇ ਨੂੰ ਘਰ ਤੋਂ ਬਾਹਰ ਨਿਕਣ ਮੌਕੇ ਮਾਸਕ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀ ਗਈਆਂ ਪਰ ਕੁਝ ਮੰਤਰੀ ਇਨ੍ਹਾਂ ਹਦਾਇਤਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਂਦੇ ਨਜ਼ਰ ਆ ਰਹੇ ਹਨ। ਕੇਂਦਰੀ ਫੂਡ ਐਂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਮੂੰਹ 'ਤੇ ਮਾਸਕ ਨਹੀਂ ਪਾਇਆ ਹੋਇਆ ਸੀ ਜਦਕਿ ਉਨ੍ਹਾਂ ਦੇ ਅਮਲੇ ਮੂੰਹ ਢੱਕੇ ਹੋਏ ਸਨ। 

ਇਹ ਵੀ ਪੜ੍ਹੋਂ : ਜੇਕਰ ਮਜ਼ੇ ਦੇ ਨਾਂ 'ਤੇ ਗਰੁੱਪਾਂ 'ਚ ਦੇਖ ਦੇ ਹੋ ਅਸ਼ਲੀਲ ਵੀਡੀਓ ਤਾਂ ਹੋ ਜਾਓ ਸਾਵਧਾਨ, ਹਾਈਕਰੋਟ ਨੇ ਜਾਰੀ ਕੀਤਾ ਸਖ਼ਤ ਫ਼ਰਮ

PunjabKesariਇਥੇ ਦੱਸ ਦੇਈਏ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਆਪਣੇ 54ਵੇਂ ਜਨਮ ਦਿਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਪਰਿਕਰਮਾ ਕੀਤੀ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਬਾਬਾ ਗੁਰਬਖਸ਼ ਸਿੰਘ ਜੀ ਦੇ ਗੁਰਦੁਆਰੇ ਵਿਖੇ ਪ੍ਰੀਵਾਰ ਦੀ ਸੁਖ ਸ਼ਾਂਤੀ ਲਈ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਵਾਏ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਕੁਲਦੀਪ  ਸਿੰਘ ਹਜ਼ੂਰੀ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਕੀਤੇ ਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਪੱਤਰਕਾਰਾਂ ਨੂੰ ਇਸ ਵਾਰ ਵੀ ਫੋਟੋਗ੍ਰਾਫੀ ਕਰਨ ਤੇ ਵੀਡੀਓ ਬਨਾਉਣ ਤੋਂ ਰੋਕਿਆ ਗਿਆ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਹਰ ਗਲਿਆਰੇ ਵਿੱਚ ਪੱਤਰਕਾਰਾਂ ਵੱਲੋਂ ਬੀਬਾ ਬਾਦਲ ਨੂੰ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਪਿਛਲੀ ਵਾਰ ਵਾਂਗ ਕਿਸੇ ਦੇ ਸਵਾਲ ਦਾ ਕੋਈ ਵੀ ਜਵਾਬ ਨਹੀਂ ਦਿੱਤਾ ਅਤੇ ਚੁੱਪਚਾਪ ਰਵਾਨਾ ਹੋ ਗਏ।

ਇਹ ਵੀ ਪੜ੍ਹੋਂ : ਆਰਥਿਕ ਸਥਿਤੀ ਮਾੜੀ ਹੋਣ ਕਾਰਨ ਪੋਰਨ ਸਟਾਰ ਬਣੀ ਇਹ ਕਾਰ ਰੇਸਰ, ਮੁੜ ਕਰੇਗੀ ਟਰੈਕ 'ਤੇ ਵਾਪਸੀ

PunjabKesari


author

Baljeet Kaur

Content Editor

Related News