ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ (ਤਸਵੀਰਾਂ)
Thursday, Jan 02, 2020 - 06:42 PM (IST)
ਅੰਮ੍ਰਿਤਸਰ (ਗੁਰਪ੍ਰੀਤ) : ਸ੍ਰੀ ਦਰਬਾਰ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ।
ਇਸ ਦੌਰਾਨ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ 'ਚ ਅਲੌਕਿਕ ਜਲੌਅ ਵੀ ਸਜਾਏ ਗਏ, ਜਿਸ 'ਚ ਹੀਰੇ -ਮੋਤੀ, ਜਵਾਹਰਾਤ ਤੇ ਸੋਨੇ ਦਾ ਸਾਮਾਨ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਗਿਆ।
ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤੇ ਤੇ ਫਿਰ ਗੁਰੂ ਮਹਾਰਾਜ ਦੇ ਚਰਨਾਂ 'ਚ ਹਾਜ਼ਰੀ ਲਗਵਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਕੜਾਕੇ ਦੀ ਠੰਡ ਦੇ ਬਾਵਜੂਦ ਸੰਗਤਾਂ 'ਚ ਭਾਰੀ ਉਤਸ਼ਾਹ ਨਜ਼ਰ ਆਇਆ।ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਖੜੀ ਸੰਗਤ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰੋਵਰ ਵਿਚ ਇਸ਼ਨਾਨ ਕਰਦੀਆਂ ਹੋਈਆਂ ਸੰਗਤਾਂ