ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

Saturday, Aug 31, 2019 - 10:39 AM (IST)

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

ਅੰਮਿ੍ਰਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 1604 ਈਸਵੀ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦਿਵਸ ਮੌਕੇ ਅੱਜ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। 

PunjabKesariਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਆਰੰਭਤਾ ਸਮੇਂ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮੇ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ’ਚ ’ਚ ਸੁਸ਼ੋਭਿਤ ਕੀਤਾ।

PunjabKesari

ਇਸ ਦੌਰਾਨ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਮਾਹੌਲ ਨੂੰ ਖੂਬਸੂਰਤ ਬਣਾ ਰਹੀ ਸੀ। ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ, ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਨਗਰ ਕੀਰਤਨ ’ਚ ਸ਼ਮੂਲੀਅਤ ਕੀਤੀ। ਸੰਗਤਾਂ ਵਲੋਂ ਥਾਂ-ਥਾਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ।

PunjabKesariਨਗਰ ਕੀਰਤਨ ਦੇ ਸਾਰੇ ਰਸਤੇ ’ਚ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ’ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਪਰੰਪਰਾ ਅਨੁਸਾਰ ਨਗਰ ਕੀਰਤਨ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ।

PunjabKesariਇਸ ਤੋਂ ਇਲਾਵਾ ਸ਼ਰਧਾਲੂਆਂ ਨੇ ਕਿਹਾ ਕਿ ਅੱਜ ਉਹ ਇਸ ਅਲੌਕਿਕ ਨਗਰ ਕੀਰਤਨ ਦਾ ਹਿੱਸਾ ਬਣੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਤੇ ਗੁਰੂ ਜੀ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ ਹੈ। 


author

Baljeet Kaur

Content Editor

Related News