ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਕੱਢਿਆ ਗਿਆ ਨਗਰ ਕੀਰਤਨ

08/19/2020 12:03:53 PM

ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸ਼ਰਧਾ ਕੱਢਿਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ 'ਚ ਸਕੂਲੀ ਬੱਚਿਆ, ਸਕੂਲੀ ਬੈਂਡ, ਮਿਲਟਰੀ ਬੈਂਡ, ਗਤਕਾ ਪਾਰਟੀ ਅਤੇ ਵੱਖ-ਵੱਖ ਜਥੇਬੰਦੀਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਭਾਗ ਲਿਆ।

ਇਹ ਵੀ ਪੜ੍ਹੋਂ : ਐੱਸ. ਵਾਈ. ਐੱਲ. ਭਾਵਨਾਤਮਕ ਮੁੱਦਾ , ਕੌਮੀ ਸੁਰੱਖਿਆ ਨੂੰ ਵੀ ਖਤਰੇ ਦੀ ਸੰਭਾਵਨਾ : ਕੈਪਟਨ
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਪੰਜ ਪਿਆਰਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋਂ : ਜ਼ਹਿਰੀਲੀ ਸ਼ਰਾਬ ਨੇ ਇਕ ਹੋਰ ਵਿਅਕਤੀ ਦੀ ਮੌਤ, 6 ਦਿਨਾਂ ਪਹਿਲਾਂ ਹੀ ਘਰ ਆਇਆ ਸੀ ਨੰਨ੍ਹਾ ਮਹਿਮਾਨ


Baljeet Kaur

This news is Content Editor Baljeet Kaur