ਅੰਮ੍ਰਿਤਸਰ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਲੱਗੀ ਅੱਗ, ਬਣਿਆ ਹਫ਼ੜਾ-ਦਫ਼ੜੀ ਵਾਲਾ ਮਾਹੌਲ (ਤਸਵੀਰਾਂ)
Wednesday, Apr 13, 2022 - 01:17 PM (IST)
ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੇ ਚੀਫ਼ ਖ਼ਾਲਸਾ ਦੀਵਾਨ ਦੇ ਅਧੀਨ ਪੈਂਦੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਅਚਾਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ’ਤੇ ਸਕੂਲ ’ਚ ਹਫ਼ੜਾ-ਤਫ਼ੜੀ ਮੱਚ ਗਈ। ਸਕੂਲ ’ਚ ਮੌਜੂਦ ਸਾਰੇ ਬੱਚੇ ਆਪਣੀਆਂ ਜਮਾਤਾਂ ’ਚੋਂ ਨਿਕਲ ਕੇ ਬਾਹਰ ਆ ਗਏ। ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਦੱਸ ਦੇਈਏ ਕਿ ਸਕੂਲ ’ਚ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ-ਸਰਕਟ ਦੱਸਿਆ ਜਾ ਰਿਹਾ ਹੈ। ਸਕੂਲ ਦੀ ਇਕ ਅਧਿਆਪਕ ਜਦੋਂ ਕਲਾਸ ’ਚ ਮੌਜੂਦ 70 ਦੇ ਕਰੀਬ ਬੱਚਿਆਂ ਨੂੰ ਸਮਾਰਟ ਬੋਰਡ ਰਾਹੀਂ ਪੜ੍ਹਾ ਰਹੀ ਸੀ, ਤਾਂ ਅਚਾਨਕ ਸਪਾਰਕਿੰਗ ਹੋਣ ਲੱਗ ਪਈ। ਅਧਿਆਪਕ ਨੇ ਉਸੇ ਸਮੇਂ ਸਾਰੇ ਬੱਚਿਆਂ ਨੂੰ ਜਮਾਤ ’ਚੋਂ ਬਾਹਰ ਕੱਢ ਦਿੱਤਾ ਅਤੇ ਆਲੇ-ਦੁਆਲੇ ਦੀਆਂ ਜਮਾਤਾਂ ਦੇ ਬੱਚਿਆਂ ਨੂੰ ਵੀ ਬਾਹਰ ਜਾਣ ਨੂੰ ਕਿਹਾ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਜਾਇਦਾਦ ਦੀ ਖ਼ਾਤਰ ਪਿਓ ਨੇ ਆਪਣੀ ਕੁੜੀ, ਜਵਾਈ ਤੇ 6 ਮਹੀਨੇ ਦੀ ਦੋਹਤੀ ਦਾ ਕੀਤਾ ਕਤਲ
ਸਪਾਰਕਿੰਗ ਹੋਣ ਕਾਰਨ ਬੋਰਡ ਨੂੰ ਅੱਗ ਲੱਗ ਗਈ, ਜਿਸ ਕਾਰਨ ਸਕੂਲ ’ਚ ਚਾਰੇ-ਪਾਸੇ ਧੂੰਆ ਹੋ ਗਿਆ। ਅੱਗ ਕਾਰਨ ਸਕੂਲ ’ਚ ਵੱਡੀ ਗਿਣਤੀ ’ਚ ਮੌਜੂਦ ਸਾਰੇ ਬੱਚੇ ਪਰੇਸ਼ਾਨ ਹੋ ਗਏ।
ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ