ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ

11/30/2019 1:57:20 PM

ਅੰਮ੍ਰਿਤਸਰ (ਸੁਮਿਤ ਖੰਨਾ) : ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।

PunjabKesariਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਅਤੇ ਵੱਖ-ਵੱਖ ਬਜ਼ਾਰਾਂ 'ਚੋਂ ਹੁੰਦਾ ਹੋਇਆ ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਜਾ ਕੇ ਸਮਾਪਤ ਹੋਵੇਗਾ।
PunjabKesariਇਸ ਨਗਰ ਕੀਰਤਨ 'ਚ ਸੰਗਤਾਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ, ਸੰਗਤ ਅਤੇ ਉੱਘੀਆਂ ਸਖਸ਼ੀਅਤਾਂ ਸ਼ਿਰਕਤ ਕਰ ਰਹੀਆਂ ਹਨ।


Baljeet Kaur

Content Editor

Related News