ਗੁਰੂ ਘਰ 'ਚ ਪਰਤੀ ਰੌਣਕ, ਸੰਗਤਾਂ ਦੀ ਆਮਦ ਸ਼ੁਰੂ (ਤਸਵੀਰਾਂ)

5/21/2020 1:36:34 PM

ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ 'ਚ ਕਰਫਿਊ ਹਟਣ ਤੋਂ ਬਾਅਦ ਸ੍ਰੀ ਦਰਬਾਰ 'ਚ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਹੈ। ਸੰਗਤ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੰਗਤ ਵਲੋਂ ਸੋਸ਼ਲ ਡਿਸਟੈਂਸ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

PunjabKesari
ਇਹ ਵੀ ਪੜ੍ਹੋ :  ਅੰਮ੍ਰਿਤਸਰ ਜ਼ਿਲੇ 'ਚ ਇਕ ਹੋਰ ਕੋਰੋਨਾ ਪਾਜ਼ੇਟਿਵ ਕੇਸ ਆਇਆ ਸਾਹਮਣੇ

PunjabKesari
ਇਸ ਸਬੰਧੀ ਗੱਲਬਾਤ ਕਰਦਿਆ ਐੱਸ.ਜੀ.ਪੀ.ਸੀ. ਦੇ ਚੀਫ ਸੈਕਟਰੀ ਰੂਪ ਸਿੰਘ ਨੇ ਦੱਸਿਆ ਕਿ ਸੰਗਤ ਦੀ ਸੁਰੱਖਿਆ ਲਈ ਸ੍ਰੀ ਦਰਬਾਰ ਸਾਹਿਬ 'ਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਨਾਲੋਂ ਬਹੁਤ ਘੱਟ ਗਿਣਤੀ 'ਚ ਸੰਗਤ ਇਥੇ ਪਹੁੰਚ ਰਹੀ ਹੈ।

PunjabKesariਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ 'ਚ ਸਿਰਫ ਉਹ ਹੀ ਸੰਗਤ ਪਹੁੰਚ ਰਹੀ ਹੈ, ਜਿਨ੍ਹਾਂ ਦੇ ਕਰਫਿਊ ਪਾਸ ਬਣੇ ਹੋਏ ਹਨ। ਇਥੇ ਸੰਗਤ ਵਲੋਂ ਵੀ ਸੋਸ਼ਲ ਡਿਸਟੈਂਸ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਜੇਕਰ ਆਉਣ ਵਾਲੇ ਦਿਨਾਂ 'ਚ ਸੰਗਤਾਂ ਦੀ ਗਿਣਤੀ 'ਚ ਵਾਧਾ ਹੁੰਦਾ ਹੈ ਤਾਂ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪੂਰੀ ਤਿਆਰ ਹੈ।

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Baljeet Kaur

Content Editor Baljeet Kaur