ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸਜੇ ਸੁੰਦਰ ਜਲੌਅ (ਵੀਡੀਓ)

11/12/2019 1:25:01 PM

ਅੰਮ੍ਰਿਤਸਰ (ਸੁਮਿਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਆ ਰਹੀਆਂ ਹਨ। ਪਵਿੱਤਰ ਸਰੋਵਰ 'ਚ ਇਸ਼ਨਾਨ ਕਰਨ ਮਗਰੋਂ ਸੰਗਤਾਂ ਨੇ ਮਨ ਦੀ ਸ਼ਾਂਤੀ ਲਈ ਅਰਦਾਸ ਕੀਤੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਦਰਸ਼ਨਾਂ ਲਈ ਸੁੰਦਰ ਜਲੌਅ ਸਜਾਏ ਗਏ। ਇਨ੍ਹਾਂ ਜਲੌਅ 'ਚ ਕੀਮਤੀ ਵਸਤੂਆਂ- ਹੀਰੇ, ਜਵਾਹਰਾਤ, ਸੋਨੇ ਅਤੇ ਚਾਂਦੀ ਦਾ ਸਾਮਾਨ ਆਦਿ ਸ਼ਾਮਲ ਸੀ।

ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਦਾ ਨੌ ਲੱਖਾ ਹਾਰ, ਨੀਲ ਕੰਠ ਦਾ ਮੋਰ, ਸੋਨੇ ਦਾ ਛੱਤਰ ਅਤੇ ਅਸਲੀ ਮੋਤੀਆਂ ਦੀ ਮਾਲਾ ਦੇ ਵੀ ਦਰਸ਼ਨ ਕਰਵਾਏ ਗਏ। ਦੱਸ ਦੇਈਏ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਤ ਦੇ ਸਮੇਂ ਹੋਣ ਵਾਲੀ ਆਤੀਸ਼ਬਾਜ਼ੀ ਦਾ ਨਜ਼ਾਰਾ ਦੇਖਣ ਵਾਲਾ ਹੋਵੇਗਾ।

rajwinder kaur

This news is Content Editor rajwinder kaur