ਸੁਹਾਵਣੇ ਮੌਸਮ 'ਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ-ਦੀਦਾਰੇ

Thursday, Jul 23, 2020 - 09:58 AM (IST)

ਅੰਮ੍ਰਿਤਸਰ (ਅਨਜਾਣ) : ਬੂੰਦਾ-ਬਾਂਦੀ ਤੇ ਠੰਢੇ ਸੁਹਾਵਣੇ ਮੌਸਮ 'ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾ ਲਈ ਪੁੱਜੀਆਂ। ਬੀਤੀ ਰਾਤ ਸੁਖਆਸਣ ਸਾਹਿਬ ਵੇਲੇ ਸ੍ਰੀ ਹਰਿਮੰਦਰ ਸਾਹਿਬ ਤੋਂ ਸੁਨਹਿਰੀ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਬਿਰਾਜਮਾਨ ਕੀਤਾ ਗਿਆ। ਤਿਨ ਪਹਿਰੇ ਦੀਆਂ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਇਸ਼ਨਾਨ ਦੀ ਸੇਵਾ ਦੀ ਆਰੰਭਤਾ ਕੀਤੀ ਤੇ ਸਾਰੀ ਰਾਤ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਤੇ ਦਰਸ਼ਨੀ ਡਿਓੜੀ ਦੇ ਬਾਹਰ ਸੰਗਤਾਂ ਨੇ ਰਲ-ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਅੰਮ੍ਰਿਤ ਵੇਲੇ ਕਿਵਾੜ ਖੁਲ੍ਹਣ ਉਪਰੰਤ ਸੰਗਤਾਂ ਬੇਨਤੀ ਰੂਪੀ ਸ਼ਬਦ ਪੜ੍ਹਦੀਆਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾ ਲਈ ਦਾਖ਼ਲ ਹੋਈਆਂ।

PunjabKesariਕੀਰਤਨ ਦੀ ਆਰੰਭਤਾ ਦੇ ਨਾਲ-ਨਾਲ ਸੁਨਹਿਰੀ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸ੍ਰੀ ਹਰਿਮੰਦਰ ਸਾਹਿਬ ਅੰਦਰ ਆਉਣ ਉਪਰੰਤ ਗ੍ਰੰਥੀ ਸਿੰਘ ਨੇ ਆਪਣੇ ਸੀਸ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਉਠਾ ਕੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ਮਾਨ ਕੀਤਾ ਤੇ ਮੁਖ ਵਾਕ ਲਿਆ। ਜਿਸ ਦੀ ਕਥਾ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਈ। ਸੰਗਤਾਂ ਨੇ ਪਰਿਕਰਮਾ ਦੇ ਇਸ਼ਨਾਨ ਦੀ ਸੇਵਾ ਦੇ ਨਾਲ-ਨਾਲ, ਛਬੀਲ, ਜੋੜਾ ਘਰ ਤੇ ਗੁਰੂ ਕੇ ਲੰਗਰ ਵਿਖੇ ਸੇਵਾ ਕੀਤੀ।

ਇਹ ਵੀ ਪੜ੍ਹੋਂ : ਗਲੀ 'ਚ ਜਾ ਰਹੀ ਕੁੜੀ ਨਾਲ ਹੈਵਾਨੀਅਤ, ਕੀਤਾ ਸਮੂਹਿਕ ਜਬਰ-ਜ਼ਿਨਾਹ

PunjabKesariਚੌਕੀ ਸਾਹਿਬ ਨੇ ਕੀਤੀ ਲੋਕਾਈ ਦੇ ਭਲੇ ਦੀ ਅਰਦਾਸ 
ਕੋਰੋਨਾ ਮਹਾਮਾਰੀ ਤੋਂ ਨਿਜਾਤ ਦਿਵਾਉਣ ਲਈ ਰਾਤ ਦੀ ਤੇ ਸਵੇਰ ਦੀ ਚੌਂਕੀ ਸਾਹਿਬ ਦੀਆਂ ਸੰਗਤਾਂ ਨੇ ਲੋਕਾਈ ਦੇ ਭਲੇ ਦੀ ਅਰਦਾਸ ਕੀਤੀ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ। ਚੌਂਕੀ ਸਾਹਿਬ ਦੇ ਮੁੱਖ ਸੇਵਾਦਾਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਆ। ਉਨ੍ਹਾਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਕੋਰੋਨਾ ਦੇ ਇਸ ਪ੍ਰਕੋਪ ਤੋਂ ਬਚਣ ਲਈ ਗੁਰੂ ਦਾ ਪੱਲਾ ਫੜਨਾ, ਨਾਮ ਬਾਣੀ ਵੱਲ ਧਿਆਨ ਜੋੜਨਾ ਤੇ ਪੂਰੀ ਲੋਕਾਈ ਦੇ ਭਲੇ ਦੀ ਅਰਦਾਸ ਕਰਨਾ ਹਰ ਗੁਰਸਿੱਖ ਮਾਈ ਭਾਈ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਸਮੁੱਚੀ ਮਨੁੱਖਤਾ 'ਤੇ ਆਏ ਇਸ ਸੰਕਟ 'ਤੇ ਸਭ ਨੂੰ ਮਿਲ ਜੁਲ ਕੇ ਇਕ ਦੂਸਰੇ ਦੇ ਸਹਾਈ ਹੋਣ ਲਈ ਪ੍ਰੇਰਦਿਆਂ ਮਨਾਂ 'ਚੋਂ ਈਰਖਾ ਤੇ ਵੈਰ ਵਿਰੋਧ ਦਾ ਤਿਆਗ ਕਰਨ ਲਈ ਕਿਹਾ।

ਇਹ ਵੀ ਪੜ੍ਹੋਂ : ਫੇਸਬੁੱਕ 'ਤੇ ਸ਼ਾਤਿਰ ਠੱਗ ਨੇ ਲੱਭਿਆ ਠੱਗੀ ਨਵਾਂ ਤਰੀਕਾ, ਕਿਤੇ ਤੁਸੀਂ ਨਾ ਹੋ ਜਾਇਓ ਸ਼ਿਕਾਰ


Baljeet Kaur

Content Editor

Related News