ਭਰ ਗਰਮੀ 'ਚ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਆਮ ਵਰਗੀ ਰਹੀ
Saturday, Aug 08, 2020 - 09:33 AM (IST)
ਅੰਮ੍ਰਿਤਸਰ (ਅਨਜਾਣ) : ਗਰਮੀ ਤੇ ਕੋਰੋਨਾ ਦੇ ਕਹਿਰ ਦੇ ਬਾਵਜੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਆਮ ਵਰਗੀ ਹੀ ਰਹੀ। ਰਾਤ ਸਮੇਂ ਕਿਵਾੜ ਬੰਦ ਹੋਣ ਉਪਰੰਤ ਗਿਣਤੀ-ਮਿਣਤੀ ਦੀਆਂ ਸੰਗਤਾਂ ਨੇ ਹੀ ਹਾਜ਼ਰੀ ਭਰੀ। ਦਰਸ਼ਨੀ ਡਿਓੜੀ ਦੇ ਬਾਹਰ ਸੰਗਤਾਂ ਨੇ ਸ੍ਰੀ ਸੁਖਮਨੀ ਸਾਹਿਬ, ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ੍ਰੀ ਅਨੰਦ ਸਾਹਿਬ ਦੇ ਪਾਠ ਕੀਤੇ। ਕਿਵਾੜ ਖੁੱਲ੍ਹਣ 'ਤੇ ਸੰਗਤਾਂ ਬੇਨਤੀ ਰੂਪੀ ਸ਼ਬਦਾਂ ਦਾ ਜੱਸ ਗਾਇਣ ਕਰਦੀਆਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਦਰਸ਼ਨਾਂ ਲਈ ਪੁੱਜੀਆਂ। ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੱਲ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੀ ਤੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਗੁਰੂ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਗ੍ਰੰਥੀ ਸਿੰਘ ਨੇ ਹੁਕਮਨਾਮਾ ਲਿਆ ਜਿਸ ਦੀ ਕਥਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਈ। ਸੰਗਤਾਂ ਨੇ ਪਰਿਕਰਮਾ ਦੇ ਇਸ਼ਨਾਨ ਦੀ ਸੇਵਾ ਆਰੰਭ ਕੀਤੀ ਤੇ ਛਬੀਲ ਤੋਂ ਠੰਢਾ-ਮਿੱਠਾ ਜਲ ਛੱਕ ਕੇ ਗਰਮੀ ਤੋਂਂ ਰਾਹਤ ਮਹਿਸੂਸ ਕੀਤੀ। ਗੁਰੂ ਕੇ ਲੰਗਰ ਵਿਖੇ ਲੰਗਰ ਵਰਤਾਇਆ, ਸਬਜ਼ੀਆਂ ਕੱਟੀਆਂ, ਜੂਠੇ ਬਰਤਨਾ ਦੀ ਸੇਵਾ ਕੀਤੀ ਤੇ ਲੰਗਰ ਛਕ ਕੇ ਤ੍ਰਿਪਤ ਹੋਈਆਂ।
ਇਹ ਵੀ ਪੜ੍ਹੋਂ : ਹਵਸ ਦੇ ਭੁੱਖੇ ਦੀ ਕਰਤੂਤ: ਅੱਧੀ ਰਾਤ ਨੂੰ ਘਰ 'ਚ ਦਾਖ਼ਲ ਹੋ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ
ਸ੍ਰੀ ਹਰਿਮੰਦਰ ਸਾਹਿਬ ਦੀ ਛੱਤ 'ਤੇ ਸੰਗਤਾਂ ਨੇ ਕੀਤੇ ਮੂਲ ਮੰਤਰ ਦੇ ਜਾਪੁ
ਕੋਰੋਨਾ ਮਹਾਂਮਾਰੀ 'ਤੇ ਫ਼ਤਿਹ ਪਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਦਰਸ਼ਨ ਕਰਨ ਆਈਆਂ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਛੱਤ 'ਤੇ ਮੂਲ ਮੰਤਰ ਤੇ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਕੇ ਅਰਦਾਸ ਜੋਦੜੀ ਕੀਤੀ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਵਰਤੀ। ਸੰਗਤਾਂ ਨੇ ਕਿਹਾ ਕਿ ਜਦੋਂ ਦਾ ਕੋਰੋਨਾ ਲਾਗ 'ਚ ਕਰਫਿਊ ਤੇ ਤਾਲਾਬੰਦੀ ਕਾਰਨ ਕੰਮ ਕਾਰ ਡਾਊਨ ਹੋ ਗਏ ਹਨ। ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਤੇ ਕਾਰੋਬਾਰ 'ਚ ਵਾਧੇ ਲਈ ਅਰਦਾਸ ਬੇਨਤੀ ਕਰਨ ਲਈ ਆਏ ਹਾਂ। ਸੰਗਤਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਸਮੁੱਚੇ ਸੰਸਾਰ ਦੇ ਠੰਡ ਵਰਤਾਉਣ। ਕੋਰੋਨਾ ਜਿਹੀ ਨਾ-ਮੁਰਦਾ ਬੀਮਾਰੀ ਨੂੰ ਖ਼ਤਮ ਕਰਨ ਤੇ ਹਰ ਕੋਈ ਆਪਣੇ ਪਰਿਵਾਰ 'ਚ ਸੁਖੀ ਤੇ ਖੁਸ਼ਹਾਲ ਵੱਸੇ।
ਇਹ ਵੀ ਪੜ੍ਹੋਂ : ਵੱਡੀ ਵਾਰਦਾਤ : ਸਖ਼ਤ ਸੁਰੱਖਿਆ ਦੇ ਬਾਵਜੂਦ ਬਿਜਲੀ ਬੋਰਡ ਦੇ ਜੇ.ਈ. ਨੂੰ ਸ਼ਰੇਆਮ ਮਾਰੀਆ ਗੋਲੀਆਂ
ਬਾਬਾ ਬੁੱਢਾ ਜੀ ਦੀ ਬੇਰ ਵਿਖੇ ਪਾਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ ਵਿਖੇ ਸੰਗਤਾਂ ਵਲੋਂ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਕੀਤੇ ਗਏ ਤੇ ਅਰਦਾਸ ਕੀਤੀ ਗਈ। ਇਸ ਉਪਰੰਤ ਸਮੁੱਚੇ ਜਗਤ ਜਲੰਦੇ ਨੂੰ ਰੱਖਣ ਲਈ ਕਾਮਨਾ ਕੀਤੀ ਗਈ।
ਇਹ ਵੀ ਪੜ੍ਹੋਂ: ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ