ਨਵੇਂ ਸਾਲ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਮਜੀਠੀਆ

Friday, Jan 01, 2021 - 04:46 PM (IST)

ਅੰਮਿ੍ਰਤਸਰ (ਸੁਮਿਤ ਖੰਨਾ):  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਗੁਰੂ ਸਾਹਿਬ ਦੇ ਚਰਣਾਂ ’ਚ ਨਤਮਸਤਕ ਹੋ ਕੇ ਨਵੇਂ ਸਾਲ ਦਾ ਆਗਾਜ਼ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਸਾਲ 2021 ਲਈ ਸਮੂਹ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੇ ਨਾਲ ਹੀ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵਾਹਿਗੁਰੂ ਅੱਗੇ ਕਿਸਾਨਾਂ ਦੀ ਫ਼ਤਿਹ ਦੀ ਅਰਦਾਸ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ ਲੰਮੇਂ ਹੱਥੀਂ ਲੈਂਦਿਆਂ ਕਿਹਾ ਕਿ ਕੇਂਦਰ ਨੂੰ ਆਪਣਾ ਹੰਕਾਰ ਛੱਡ ਕੇ ਤਿੰਨੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। 

ਇਹ ਵੀ ਪੜ੍ਹੋਂ : ਦੁਖਦ ਖ਼ਬਰ : ਕਿਸਾਨੀ ਸੰਘਰਸ਼ ਦੌਰਾਨ ਦਸੂਹਾ ਦੇ ਕਿਸਾਨ ਦੀ ਮੌਤ
PunjabKesariਜ਼ਿਕਰਯੋਗ ਹੈ ਕਿ 31 ਦਸੰਬਰ ਦੀ ਰਾਤ ਸ੍ਰੀ ਹਰਿਮੰਦਰ ਸਾਹਿਬ ’ਚ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਸ਼ਿਰਕਤ ਕਰਦੀਆਂ ਹਨ ਤੇ ਗੁਰੂ ਸਾਹਿਬ ਅੱਗੇ ਆਪਣਾ ਸੀਸ ਨੀਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਨਵੇਂ ਸਾਲ ਦਾ ਆਗਾਜ਼ ਕਰਦੀਆਂ ਹਨ। ਇਸੇ ਤਹਿਤ ਸੁਖਬੀਰ ਬਾਦਲ ਤੇ ਮਜੀਠੀਆ ਵਲੋਂ ਸਵੇਰੇ ਤਿੰਨ ਵਜੇ ਗੁਰੂਘਰ ਹਾਜ਼ਰੀ ਲਗਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਬੀਬਾ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਸੀ। 

ਇਹ ਵੀ ਪੜ੍ਹੋਂ :  ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਸੁੱਖਾ ਲੰਮਾ ਗੈਂਗ ਦੇ ਦੋ ਮੈਂਬਰ ਗਿਰਫ਼ਤਾਰ

PunjabKesari


Baljeet Kaur

Content Editor

Related News