ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਇਤਿਹਾਸਕ ਨਗਰ ਕੀਰਤਨ ਡੇਰਾ ਬਾਬਾ ਨਾਨਕ ਪੁੱਜਿਆ
Saturday, Aug 03, 2019 - 12:13 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਇਤਿਹਾਸਕ ਨਗਰ ਕੀਰਤਨ ਅੱਜ 9 ਵਜੇ ਦੀ ਕਰੀਬ ਡੇਰਾ ਬਾਬਾ ਨਾਨਕ ਪਹੁੰਚਿਆ, ਜਿਥੇ ਸੰਗਤਾਂ ਵਲੋਂ ਇਸ ਦਾ ਭਰਵਾਂ ਸਵਾਗਤ ਕੀਤਾ ਗਿਆ। ਇਥੇ ਕੁਝ ਸਮਾਂ ਗੁਰਦੁਆਰਾ ਸਾਹਿਬ ਵਿਖੇ ਵਿਸ਼ਰਾਮ ਕਰਨ ਤੋਂ ਬਾਅਦ ਨਗਰ ਕੀਰਤਨ ਪਠਾਨਕੋਟ ਦੇ ਗੁਰਦੁਆਰਾ ਬਾਠ ਸਾਹਿਬ ਲਈ ਰਵਾਨਾ ਹੋਵੇਗਾ।
ਇਸ ਮੌਕੇ ਪੁੱਜੀਆਂ ਸੰਗਤਾਂ ਨੇ ਕਿਹਾ ਕਿ ਉਹ ਖੁਦ ਨੂੰ ਖੁਸ਼-ਕਿਸਮਤ ਸਮਝਦੇ ਹਨ, ਜੋ ਉਨ੍ਹਾਂ ਨੂੰ ਨਗਰ ਕੀਰਤਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਇਸ ਲਈ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਵੀ ਧੰਨਵਾਦ ਕੀਤਾ।
ਦੱਸ ਦੇਈਏ ਕਿ ਇਹ ਇਤਿਹਾਸਕ ਨਗਰ ਕੀਰਤਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਕਰੀਬ 11 ਵਜੇ ਭਾਰਤ ਲਈ ਰਵਾਨਾ ਹੋਇਆ ਸੀ, ਜਿਸ ਤੋਂ ਕਰੀਬ 3.45 'ਤੇ ਇਹ ਅਟਾਰੀ ਵਾਹਘਾ ਸਰਹੱਦ 'ਤੇ ਪੁੱਜਿਆ।
ਇਥੇ ਰਾਜਨੀਤਿਕ ਪਾਰਟੀਆਂ ਸਮੇਤ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਵੱਡੇ ਪੱਧਰ 'ਤੇ ਕੀਤਾ ਗਿਆ।
ਇਥੇ ਸ਼ੁੱਕਰਵਾਰ 5 ਵਜੇ ਦੇ ਕਰੀਬ 12 ਘੰਟੇ ਬਾਅਦ ਇਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ ਤੇ ਇਥੋਂ ਜੈਕਾਰਿਆਂ ਦੀ ਗੂੰਜ ਨਾਲ ਆਪਣੇ ਆਗਲੇ ਪੜਾਅ ਲਈ ਰਵਾਨਾ ਹੋਇਆ।