ਅਹਿਮ ਖ਼ਬਰ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ

02/12/2021 1:27:14 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿ ’ਚ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਦੱਸਣਯੋਗ ਹੈ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਦੇ ਸਬੰਧ ’ਚ 18 ਫ਼ਰਵਰੀ ਤੋਂ 25 ਫ਼ਰਵਰੀ ਤੱਕ ਜਥਾ ਪਾਕਿਸਤਾਨ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਕਰਵਾਉਣ ਦੀ ਚਾਹਵਾਨ ਸੰਗਤ ਲਈ ਅਹਿਮ ਖ਼ਬਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀ ਸਿਹਤ ਵਿਭਾਗ ਵੱਲੋਂ 15 ਅਤੇ 16 ਫ਼ਰਵਰੀ ਨੂੰ ਸਵੇਰੇ 10:00 ਵਜੇ ਤੋਂ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾ ਕਰਵਾਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਉਕਤ ਤਾਰੀਖਾਂ ਅਨੁਸਾਰ ਪੁੱਜ ਸਕਦੇ ਹਨ। ਇਸ ਤੋਂ ਇਲਾਵਾ ਸ਼ਰਧਾਲੂ ਆਪਣੇ ਤੌਰ ’ਤੇ ਵੀ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾ ਸਕਦੇ ਹਨ। ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਅਨੁਸਾਰ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੈ। 

ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪਤੀ ਦਾ ਕਾਰਾ: ਪਤਨੀ ਦੇ ਸਿਰ ’ਚ ਘੋਟਣਾ ਮਾਰ ਕੀਤਾ ਕਤਲ, ਪਿੱਛੋਂ ਖੁਰਦ-ਬੁਰਦ ਕੀਤੀ ਲਾਸ਼

ਪੜ੍ਹੋ ਇਹ ਵੀ ਖ਼ਬਰ - ਰੰਜ਼ਿਸ਼ ਤਹਿਤ ਇਕ ਜਨਾਨੀ ਨੇ ਦੂਜੀ ਜਨਾਨੀ ਦੇ ਸਿਰ ’ਚ ਕੁੱਕਰ ਮਾਰ ਕੀਤਾ ਕਤਲ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

rajwinder kaur

This news is Content Editor rajwinder kaur