ਲੰਗਾਹ ਨਾਲ ਮਿਲਵਰਤਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਲੀਡਰਾਂ ਨੂੰ ਕੀਤਾ ਜਾਵੇ ਬਾਹਰ : ਸਿੰਘ ਸਾਹਿਬ

08/05/2020 2:38:13 PM

ਅੰਮ੍ਰਿਤਸਰ (ਅਨਜਾਣ) : ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਮੈਂਬਰ ਸ਼੍ਰੋਮਣੀ ਕਮੇਟੀ, ਅਧਿਕਾਰੀ, ਕਰਮਚਾਰੀ ਤੇ ਲੀਡਰਾਂ ਨੂੰ ਬਾਹਰ ਕੱਢਿਆ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਕੱਤਰੇਤ ਤੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਕੀਤਾ ਗਿਆ। ਸਿੰਘ ਸਾਹਿਬ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਵਲੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਕਿ ਪੰਜ ਸਿੰਘ ਸਾਹਿਬਾਨ ਵਲੋਂ ਸੁੱਚਾ ਸਿੰਘ ਲੰਗਾਹ ਜਿਸ ਨੂੰ ਪਿਛਲੇ ਸਮੇਂ ਤੋਂ ਬੱਜਰ ਕੁਰਹਿਤ ਕਰਨ ਕਾਰਣ ਪੰਥ 'ਚੋਂ ਛੇਕਿਆ ਗਿਆ ਸੀ ਉਸ ਨਾਲ ਮਿਲਵਰਤਣ ਰੱਖਣ ਦੇ ਦੋਸ਼ 'ਚ ਰਤਨ ਸਿੰਘ ਜੱਫ਼ਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਅਤੇ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ, ਸ੍ਰੀ ਅੰਮ੍ਰਿਤਸਰ ਹਲਕਾ ਕਾਦੀਆਂ ਨੂੰ ਪੁੱਜੀ ਰਿਪੋਰਟ ਅਨੁਸਾਰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ। 

ਇਹ ਵੀ ਪੜ੍ਹੋਂ : ਨੌਜਵਾਨਾਂ ਦੀ ਸ਼ਰਮਨਾਕ ਕਰਤੂਤ : ਨਾਬਾਲਗ ਕੁੜੀ ਨਾਲ ਕੀਤਾ ਗਲਤ ਕੰਮ, ਬਣਾਈ ਵੀਡੀਓ

ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਇਨ੍ਹਾਂ ਦੋਵਾਂ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਬਣੀਆਂ ਸਬ-ਕਮੇਟੀਆਂ 'ਚੋਂ ਬਾਹਰ ਹਟਾਉਣ ਲਈ ਵੀ ਆਦੇਸ਼ ਦਿੱਤਾ ਹੈ। ਸਿੰਘ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਦੇਸ਼ ਕਰਦਿਆਂ ਕਿਹਾ ਕਿ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਹੋਰ ਲੀਡਰਾਂ ਨੂੰ ਆਪਣੇ ਪੱਧਰ 'ਤੇ ਜਾਂਚ ਕਰਕੇ ਪਾਰਟੀ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ/ਕਰਮਚਾਰੀਆਂ ਦੀ ਪੜਚੋਲ ਕਰਨ ਲਈ ਸਬ-ਕਮੇਟੀ ਬਣਾ ਕੇ ਜਾਂਚ ਕਰੇ ਤੇ ਜਾਂਚ ਉਪਰੰਤ ਮਿਵਰਤਣ ਰੱਖਣ ਵਾਲਿਆਂ 'ਤੇ ਬਣਦੀ ਵਿਭਾਗੀ ਕਾਰਵਾਈ ਕਰੇ।

ਇਹ ਵੀ ਪੜ੍ਹੋਂ : ਪੰਜਾਬ 'ਚ ਜੰਮਿਆ 'ਪਲਾਸਟਿਕ ਬੇਬੀ', ਮੱਛੀ ਵਰਗਾ ਮੂੰਹ ਤੇ ਬੁੱਲ੍ਹ, ਰਹੱਸਮਈ ਢੰਗ ਨਾਲ ਉਤਰ ਜਾਂਦੀ ਹੈ ਚਮੜੀ


Baljeet Kaur

Content Editor

Related News