ਸੁਖਬੀਰ ਬਾਦਲ ਨੇ ਮੀਡੀਆ ਦੇ ਸਵਾਲਾਂ ਤੋਂ ਵੱਟੀ ਚੁੱਪੀ (ਵੀਡੀਓ)

Saturday, Dec 08, 2018 - 04:13 PM (IST)

ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਬਾਦਲ, ਜਿਨ੍ਹਾਂ ਦੇ ਸ਼ਬਦਾਂ ਦੇ ਵਾਰ ਤੋਂ ਵਿਰੋਧੀ ਬਚ ਨਹੀਂ ਸਕਦੇ ਪਰ ਅੱਜ ਉਹ ਖੁਦ ਮੀਡੀਆ ਸਾਹਮਣੇ ਚੁੱਪੀ ਵੱਟ ਕੇ ਲੰਘ ਗਏ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁੱਲਾਂ ਬਖਸ਼ਾਉਣ ਪੁੱਜੇ ਸੁਖਬੀਰ ਬਾਦਲ ਨੇ ਇਸ ਬਾਰੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਸੁਖਬੀਰ ਬਾਦਲ ਵਾਰ-ਵਾਰ ਇਕ ਹੀ ਗੱਲ ਬੋਲ ਰਹੇ ਸਨ ਕਿ ਅੱਜ ਮੈਂ ਕੋਈ ਬਿਆਨ ਦੇਣ ਨਹੀਂ ਆਇਆ। 

ਇੱਥੇ ਦੱਸ ਦੇਈਏ ਕਿ ਸੁਖਬੀਰ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚਾ ਅਕਾਲੀ ਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੱਤਾਂ ਵੇਲੇ ਹੋਈਆਂ ਭੁੱਲਾਂ ਦੀ ਮੁਆਫੀ ਮੰਗਣ ਲਈ ਪੁੱਜਾ। ਇਸ ਮੌਕੇ ਸੁਖਬੀਰ ਬਾਦਲ ਦਾੜ੍ਹਾ ਖੋਲ੍ਹ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਉੱਥੇ ਪ੍ਰਕਾਸ਼ ਸਿੰਘ ਬਾਦਲ ਵੀ ਸਹਾਰਾ ਲੈ ਕੇ ਦਰਬਾਰ ਸਾਹਿਬ ਵਿਖੇ ਪਹੁੰਚਦੇ ਦਿਖਾਈ ਦਿੱਤੇ। ਇਸ ਮੌਕੇ ਉਨ੍ਹਾਂ ਪ੍ਰਸ਼ਾਦ ਲਿਆ ਤੇ ਬੈਠ ਕੇ ਕੀਰਤਨ ਸਰਵਣ ਕੀਤਾ। ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਵੀ ਮੌਜੂਦ ਹਨ ਪਰ ਕਿਸੇ ਨੇ ਵੀ ਇਸ ਬਾਰੇ ਕੁਝ ਵੀ ਨਹੀਂ ਬੋਲਿਆ।


author

Baljeet Kaur

Content Editor

Related News