ਸਿਮਰਜੀਤ ਬੈਂਸ 'ਤੇ ਲੱਗੇ ਜਬਰ-ਜ਼ਿਨਾਹ ਦੇ ਦੋਸ਼ਾਂ 'ਤੇ ਬੋਲੇ ਸੁਖਬੀਰ ਬਾਦਲ, ਦਿੱਤਾ ਵੱਡਾ ਬਿਆਨ
Wednesday, Nov 18, 2020 - 01:46 PM (IST)
ਅੰਮ੍ਰਿਤਸਰ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ 'ਤੇ ਵਿਧਵਾ ਵਲੋਂ ਲਗਾਏ ਗਏ ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਮਾਮਲਾ ਸਿਆਸੀ ਰੰਗਤ ਲੈ ਰਿਹਾ ਹੈ। ਅੰਮ੍ਰਿਤਸਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸ ਮਾਮਲੇ 'ਚ ਵੱਡਾ ਬਿਆਨ ਦਿੱਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਕਾਫ਼ੀ ਗੰਭੀਰ ਹੈ। ਇਸ ਮਾਮਲੇ 'ਚ ਪੁਲਸ ਨੂੰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੂੰ ਇਸ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ ਸਿਵਲ ਸਰਜਨ ਦਾ ਕਾਰਾ: ਗਰਭਵਤੀ ਜਨਾਨੀ ਦੀ ਡਿਲਿਵਰੀ ਦੌਰਾਨ ਬਣਾਈ ਵੀਡੀਓ, ਕੀਤੀ ਵਾਇਰਲ
ਇਸ ਦੇ ਨਾਲ ਪੱਤਰਕਾਰਾਂ ਵਲੋਂ ਚੋਣਾਂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਹਰ ਸਿਆਸੀ ਪਾਰਟੀ ਨੂੰ ਹੱਕ ਹੈ ਕਿ ਉਹ ਸਾਰੀਆਂ ਸੀਟਾਂ 'ਤੇ ਚੋਣ ਲੜੇ ਪਰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਕਿ ਪੰਜਾਬ ਦੇ ਹਿਤਾਂ ਲਈ ਕਿਸ ਪਾਰਟੀ ਨੂੰ ਵੋਟ ਪਾਉਣੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦੀ ਕਾਫ਼ੀ ਸਮੇਂ ਇਕੱਲਿਆਂ ਪੰਜਾਬ 'ਚ ਚੋਣਾਂ ਲੜਨ ਦੀ ਇੱਛਾ ਸੀ, ਜੋ ਹੁਣ ਪੂਰੀ ਹੋ ਜਾਵੇਗੀ। ਸੁਖਬੀਰ ਨੇ ਕਿਹਾ ਕਿ ਪੰਜਾਬੀਆਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਕਿਸ ਪਾਰਟੀ ਨੇ ਉਨ੍ਹਾਂ ਵਾਸਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਛੋਟੀਆਂ ਪਾਰਟੀਆਂ ਨੇ ਪਹਿਲਾਂ ਵੀ ਚੋਣਾਂ ਲੜੀਆਂ ਹਨ ਪਰ ਪੰਜਾਬ ਦੀ ਜਨਤਾ ਨੇ ਸਾਰਿਆਂ ਨੂੰ ਨਾਕਾਰ ਕੇ ਰੱਖ ਦਿੱਤਾ ਸੀ।
ਇਹ ਵੀ ਪੜ੍ਹੋ : ਗਰਭਵਤੀ ਦੀ ਡਿਲਿਵਰੀ ਦੌਰਾਨ ਵੀਡੀਓ ਬਣਾ ਕੇ ਵਾਇਰਲ ਕਰਨਾ ਸਿਵਲ ਸਰਜਨ ਨੂੰ ਪਿਆ ਮਹਿੰਗਾ
ਸੁਖਬੀਰ ਬਾਦਲ ਨੇ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਕੇਂਦਰ ਸਰਕਾਰ ਝਾੜ ਪਾਈ। ਉਨ੍ਹਾਂ ਕਿਹਾ ਕਿ ਜੋ ਬੇਇਨਸਾਫ਼ੀ ਕੇਂਦਰ ਸਰਕਾਰ ਨੇ ਕੀਤੀ ਹੈ ਉਸ ਨਾਲ ਪੰਜਾਬ ਦੀ ਕਿਸਾਨੀ ਨੂੰ ਬਹੁਤ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਪੰਜਾਬ 'ਚ ਬੀਜੇਪੀ ਨੂੰ ਐਕਟਾਂ ਦੇ ਫ਼ਾਇਦੇ ਦੱਸਣ ਦੀ ਬਜਾਏ ਕਿਸਾਨਾਂ ਦੀ ਮੰਗ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਖੇਤੀ ਕਾਨੂੰਨਾਂ ਦਾ ਮਸਲਾ ਜਲਦ ਹੱਲ ਕਰਨਾ ਚਾਹੀਦਾ ਹੈ।