ਬੇਅਦਬੀ ਤੇ ਨਸ਼ੇ ਦੇ ਮਾਮਲੇ 'ਚ ਸੁਖਬੀਰ ਨੇ ਘੇਰੀ ਕਾਂਗਰਸ

07/29/2019 11:06:18 AM

ਅੰਮ੍ਰਿਤਸਰ (ਸੁਮਿਤ ਖੰਨਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਸਮੇਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਜੇਕਰ ਕਾਂਗਰਸ ਖਤਮ ਦੇਸ਼ 'ਚੋਂ ਖਤਮ ਹੋਵੇਗੀ ਤਾਂ ਹੀ ਦੇਸ਼ ਦਾ ਭਲਾ ਹੋਵੇਗਾ। ਉਨ੍ਹਾਂ ਨੇ ਸੀਬੀਆਈ ਦੇ ਕਲੋਜ਼ਰ ਰਿਪੋਰਟ ਬਾਰੇ ਬੋਲਦਿਆਂ ਕਿਹਾ ਕਿ ਇਸ ਤੋਂ ਸਾਫ ਹੋ ਗਿਆ ਹੈ ਕਿ ਕਾਂਗਰਸ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਾ 'ਚ ਝੂਠ ਬੋਲ ਰਹੇ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਨੇ ਅਪੀਲ ਕੀਤੀ ਕਿ ਸੀਬੀਆਈ ਇਸ ਮਾਮਲੇ ਨੂੰ ਬੰਦ ਕਰਨ ਦੀ ਬਜਾਏ ਜਾਂਚ ਜਾਰੀ ਰੱਖੇ ਤਾਂ ਜੋ ਦੋਸ਼ੀਆਂ ਦਾ ਪਰਦਾਫਾਸ਼ ਹੋ ਸਕੇ। 

ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਸੂਬੇ 'ਚ ਅਕਾਲੀ-ਭਾਜਪਾ ਦੀ ਸਰਕਾਰ ਸੀ ਤਾਂ ਉਸ ਸਮੇਂ ਅਸੀਂ ਕਿਹਾ ਸੀ ਕਿ ਪਾਕਿਸਤਾਨ ਭਾਰਤ 'ਚ ਨਾਰਕੋਟੇਰੀਜ਼ਮ ਫੈਲਾਅ ਰਿਹਾ ਹੈ ਤਾਂ ਕਾਂਗਰਸ ਉਸ ਸਮੇਂ ਸਾਡੀ ਹੀ ਸਰਕਾਰ 'ਤੇ ਸਵਾਲ ਚੁੱਕਦੀ ਸੀ। ਪਰ ਅੱਜ ਜਦੋਂ 500 ਕਿਲੋਂ ਤੋਂ ਜ਼ਿਆਦਾ ਹੈਰੋਇਨ ਬਰਾਮਦ ਹੋਈ ਹੈ ਤਾਂ ਕਾਂਗਰਸ ਸਰਕਾਰ ਕਿਉਂ ਚੁੱਪ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ੇ ਦਾ ਕਾਰੋਬਾਰ ਵੱਡੇ ਪੱਧਰ 'ਤੇ ਫੈਲ ਚੁੱਕਾ ਹੈ, ਜਿਸ ਦਾ ਮੁੱਖ ਕਾਰਨ ਕਾਂਗਰਸੀ ਵਿਧਾਇਕਾਂ ਦੀ ਤਸਕਰਾਂ ਨਾਲ ਮਿਲੀ ਭੁਗਤ ਹੈ। ਇਹ ਹੀ ਕਾਰਨ ਹੈ ਕਿ ਅੱਜ ਪੰਜਾਬ 'ਚ ਹਰ ਜਗ੍ਹਾ ਸ਼ਰੇਆਮ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ। ਐੱਸ.ਟੀਐੱਫ ਦੇ ਗਠਨ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਜੇਕਰ ਐੱਸ.ਟੀ.ਐੱਫ. ਨੇ ਨਸ਼ੇ ਖਿਲਾਫ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਇਹ ਹਾਲਾਤ ਨਾ ਬਣਦੇ। 


Baljeet Kaur

Content Editor

Related News