ਸੁਖਬੀਰ ਬਾਦਲ ਤੇ ਹਰਮਿਸਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Friday, Aug 30, 2019 - 12:15 PM (IST)

ਅੰਮਿ੍ਰਤਸਰ (ਸੁਮਿਤ ਖੰਨਾ) : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਵੀ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਹੜ੍ਹਾਂ ਨੂੰ ਲੈ ਕੇ ਕੈਪਟਨ ਸਰਕਾਰ ’ਤੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਕੈਪਟਨ ਆਪਣੀ ਜਿੰਮੇਵਾਰੀ ਤੋਂ ਭੱਜ ਰਿਹਾ ਹੈ। ਪੰਜਾਬ ਹੜ੍ਹ ’ਚ ਡੁੱਬ ਗਿਆ ਪਰ ਮੁੱਖ ਮੰਤਰੀ ਨੂੰ ਕੋਈ ਫਿਕਰ ਹੀ ਨਹੀਂ । ਉਨ੍ਹਾਂ ਨੇ ਕੈਪਟਨ ਦੇ ਰਾਜ ’ਚ ਹੋ ਰਹੀ ਗੈਰ ਕਾਨੂੰਨੀ ਮਾਇਨਿੰਗ ਨੂੰ ਹੜ੍ਹਾਂ ਦਾ ਮੁੱਖ ਕਾਰਣ ਦੱਸਿਆ। ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਕਾਂਗਰਸ ’ਤੇ ਕਰਤਾਰਪੁਰ ਲਾਂਘੇ ਦੇ ਕੰਮ ’ਚ ਗੁੰਡਾ ਟੈਕਸ ਵਸੂਲੇ ਜਾਣ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ’ਚ ਸਿੱਖ ਲੜਕੀ ਦਾ ਜ਼ਬਰੀ ਧਰਮ ਪਰਿਵਰਤਣ ਕਰਨ ਨੂੰ ਵੀ ਸ਼ਰਮਨਾਕ ਦੱਸਿਆ ਹੈ। 

 


Baljeet Kaur

Content Editor

Related News