ਭੁੱਲਾਂ ਬਖਸ਼ਾਉਣ ਪੁੱਜੇ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸਾਫ ਕੀਤੇ ਜੋੜੇ
Saturday, Dec 08, 2018 - 07:03 PM (IST)
ਅੰਮ੍ਰਿਤਸਰ/ਜਲੰਧਰ (ਵੈਬ ਡੈਸਕ) ਪਿੱਛਲੇ ਲੰਮੇ ਸਮੇਂ ਤੋਂ ਮੁਸੀਬਤਾਂ ਵਿਚ ਘਿਰਿਆ ਸਮੁੱਚਾ ਅਕਾਲੀ ਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਣ ਲਈ ਪੁੱਜਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਨਾਲ ਕਈ ਸੀਨੀਅਰ ਆਗੂ ਵੀ ਮੌਜੂਦ ਹਨ। ਇਸ ਦੌਰਾਨ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੋੜਿਆ ਦੀ ਸੇਵਾ ਕਰਕੇ ਪਿਛਲੇ ਸਮੇਂ ਦੌਰਾਨ ਹੋਈਆਂ ਭੁੱਲਾਂ ਨੂੰ ਬਖਸ਼ਾਉਣ ਦਾ ਯਤਨ ਕੀਤਾ।

ਇਸ ਮੌਕੇ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਗੋਬਿੰਦ ਸਿੰਘ ਲੌਂਗਵਾਲ ਤੇ ਹੋਰ ਲੀਡਰਸ਼ਿਪ ਨੇ ਵੀ ਜੋੜੇ ਸਾਫ ਕਰਨ ਦੀ ਸੇਵਾ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਵਲੋਂ ਬਰਤਨ ਸਾਫ ਕਰਨ ਦੀ ਸੇਵਾ ਵੀ ਨਿਭਾਈ ਗਈ।
