ਸੁਰੀਨਾਮ ਦੇ ਉਪ ਰਾਸ਼ਟਰਪਤੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Thursday, Sep 19, 2019 - 04:23 PM (IST)

ਅੰਮ੍ਰਿਤਸਰ (ਸੁਮਿਤ ਖੰਨਾ) - ਸਾਊਥ ਅਮਰੀਕਾ ਦੇ ਦੇਸ਼ ਸੁਰੀਨਾਮ ਦੇ ਉਪ ਰਾਸ਼ਟਰਪਤੀ ਅਸ਼ਵਿਨ ਸਤੇਂਦਰ ਏਧੀਨ ਅੱਜ ਵਿਸ਼ੇਸ਼ ਤੌਰ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਭਾਰਤੀ ਮੂਲ ਦੇ ਅਸ਼ਵਿਨ ਸਤੇਂਦਰ ਏਧੀਨ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਸ੍ਰੀ ਹਰਿੰਮਦਰ ਸਾਹਿਬ ਦੇ ਇਤਿਹਾਸ ਦੇ ਇਤਿਹਾਸ ਦੇ ਬਾਰੇ ਅਤੇ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਵਿਜ਼ੀਟਰ ਬੁੱਕ 'ਚ ਆਪਣੀ ਨਾਂ ਵੀ ਦਰਜ ਕੀਤਾ। ਅਸ਼ਵਿਨ ਏਧੀਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰੂ ਘਰ ਪਹੁੰਚ ਕੇ ਖੁਦ ਨੂੰ ਭਾਗਾਂ ਵਾਲਾ ਦੱਸਿਆ। ਦੱਸ ਦੇਈਏ ਕਿ ਅਸ਼ਵਿਨ ਨੈਸ਼ਨਲ ਡੈਮੋਕ੍ਰੇਟਿਕ ਪਾਰਟੀ ਦੇ ਮੈਂਬਰ ਅਤੇ ਵੱਡੇ ਸਿੱਖਿਅਕ ਹਨ, ਜਿਸ ਕਾਰਨ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਦਾ ਅਹੁਦਾ ਮਿਲਿਆ ਹੈ।