ਅੰਮ੍ਰਿਤਸਰ ਟੈਂਡਰ ਘੁਟਾਲਾ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇੰਪਰੂਵਮੈਂਟ ਟਰੱਸਟ ਦੇ 7 ਇੰਜੀਨੀਅਰ ਸਸਪੈਂਡ

Tuesday, Dec 30, 2025 - 10:50 PM (IST)

ਅੰਮ੍ਰਿਤਸਰ ਟੈਂਡਰ ਘੁਟਾਲਾ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇੰਪਰੂਵਮੈਂਟ ਟਰੱਸਟ ਦੇ 7 ਇੰਜੀਨੀਅਰ ਸਸਪੈਂਡ

ਲੁਧਿਆਣਾ/ਅੰਮ੍ਰਿਤਸਰ, (ਹਿਤੇਸ਼)- ਅੰਮ੍ਰਿਤਸਰ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਪੰਜਾਬ ਸਰਕਾਰ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਐੱਸ.ਐੱਸ.ਪੀ. ਵਿਜੀਲੈਂਸ ਤੋਂ ਬਾਅਦ ਹੁਣ ਇੰਪਰੂਵਮੈਂਟ ਟਰੱਸਟ ਦੇ 7 ਇੰਜੀਨੀਅਰਾਂ ਨੂੰ ਵੀ ਸਸਪੈਂਡ ਕਰ ਦਿੱਤਾ ਹੈ।

ਇਹ ਮਾਮਲਾ ਪਿਛਲੇ ਦਿਨੀਂ ਐੱਸ.ਐੱਸ.ਪੀ. ਵਿਜੀਲੈਂਸ ਲਖਬੀਰ ਸਿੰਘ ਦੀ ਛੁੱਟੀ ਹੋਣ ਤੋਂ ਬਾਅਦ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਸੀ। ਸੂਤਰਾਂ ਅਨੁਸਾਰ, ਇਹ ਸਾਰਾ ਵਿਵਾਦ ਲਗਭਗ 50 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰਾਂ ਦੀ ਅਲਾਟਮੈਂਟ ਨਾਲ ਜੁੜਿਆ ਹੋਇਆ ਹੈ।

ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਰਕ ਆਰਡਰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਨਿਯਮਾਂ ਨੂੰ ਛਿੱਕੇ ਟੰਗ ਕੇ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਕੀਤਾ ਗਿਆ ਹੈ। ਇਸ ਭ੍ਰਿਸ਼ਟਾਚਾਰ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲੱਗਾ ਹੈ।

ਇਸ ਘੁਟਾਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਰਕਾਰ ਨੇ ਹੁਣ ਅਗਲੇਰੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ, ਸਸਪੈਂਡ ਕੀਤੇ ਗਏ ਦੋਸ਼ੀ ਅਫਸਰਾਂ ਖਿਲਾਫ ਜਲਦੀ ਹੀ ਵਿਜੀਲੈਂਸ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਦੀ ਇਸ ਕਾਰਵਾਈ ਨਾਲ ਭ੍ਰਿਸ਼ਟ ਅਧਿਕਾਰੀਆਂ ਵਿੱਚ ਹੜਕੰਪ ਮਚਿਆ ਹੋਇਆ ਹੈ।


author

Rakesh

Content Editor

Related News