ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚੋਂ 4 ਸਾਲਾ ਬੱਚਾ ਅਗਵਾ
Monday, Nov 11, 2019 - 04:24 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਦਰਬਾਰ ਸਾਹਿਬ ਦੇ ਕੰਪਲੈਕਸ 'ਚੋਂ ਇਕ 4 ਸਾਲ ਦੇ ਬੱਚੇ ਦੇ ਅਗਵਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆ ਹੀ ਪੁਲਸ ਨੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਮਹੰਤ ਪਾਲ ਵਾਸੀ ਸੁਲਤਾਨਵਿੰਡ ਨੇ ਦੱਸਿਆ ਕਿ ਉਸ ਦੀ ਪਤਨੀ ਸਰੋਜਪਾਲ ਤਿੰਨ ਬੱਚਿਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਈ ਸੀ, ਜਿਥੇ ਇਕ ਵਿਅਕਤੀ ਅਤੇ ਔਰਤ ਉਸ ਦੀ ਪਤਨੀ ਨਾਲ ਗੱਲਾਂ ਕਰਨ ਲੱਗ ਪਏ ਅਤੇ ਇਸੇ ਦੌਰਾਨ ਉਨ੍ਹਾਂ ਨੇ ਮੌਕਾ ਦੇਖਦਿਆਂ ਉਸ ਦੇ ਬੱਚੇ ਅਦਿੱਤਿਆ ਨੂੰ ਅਗਵਾ ਕਰ ਲਿਆ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਸੀ.ਸੀ.ਟੀ.ਵੀ ਫੁਟੇਜ਼ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।