ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਬਣੀ ਇਕ ਹੋਰ ਟਿਕ-ਟਾਕ ਵੀਡੀਓ, SGPC ਨੇ ਲਿਆ ਨੋਟਿਸ

Wednesday, Feb 05, 2020 - 04:27 PM (IST)

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਬਣੀ ਇਕ ਹੋਰ ਟਿਕ-ਟਾਕ ਵੀਡੀਓ, SGPC ਨੇ ਲਿਆ ਨੋਟਿਸ

ਅੰਮ੍ਰਿਤਸਰ : ਟਿਕ-ਟਾਕ ਅਤੇ ਹੋਰ ਸੋਸ਼ਲ ਮੀਡੀਆਂ ਐਪਲੀਕੇਸ਼ਨਾਂ ਨੇ ਲੋਕਾਂ ਦੇ ਦਿਮਾਗਾਂ ਨੂੰ ਇਸ ਹੱਦ ਤੱਕ ਖਰਾਬ ਕਰ ਦਿੱਤਾ ਹੈ ਕਿ ਉਹ ਊਲ-ਜ਼ਲੂਲ ਹਰਕਤਾਂ ਕਰਨ ਲੱਗਿਆ ਕਿਸੇ ਥਾਂ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਵੀ ਧਿਆਨ ਨਹੀਂ ਕਰਦੇ। ਇਕ ਵਾਰ ਫਿਰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਟਿੱਕ-ਟਾਕ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਿੱਖ ਭਾਵਨਾਵਾਂ ਨੂੰ ਆਹਤ ਕਰਨ ਵਾਲਿਆਂ ਖਿਲਾਫ ਸਖਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਖੇ ਤਿੰਨ ਕੁੜੀਆਂ ਵੱਲੋਂ ਪੰਜਾਬੀ ਗਾਣੇ 'ਪੈਗ ਮੋਟੇ ਮੋਟੇ' 'ਤੇ ਬਣਾਈ ਟਿੱਕ-ਟੋਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਤਿੰਨ ਕੁੜੀਆਂ ਪੰਜਾਬੀ ਗਾਣੇ ਉੱਪਰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਘੁੰਮਦੀਆਂ ਨਜ਼ਰ ਆ ਰਹੀਆਂ ਹਨ। ਇਥੇ ਦੱਸ ਦੇਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ, ਇਸ ਤੋਂ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ।


author

Baljeet Kaur

Content Editor

Related News